ਥਾਪੜ ਮਾਡਲ ਛੱਪੜ ਦੇਵੇਗਾ ਗੰਦਗੀ ਤੋਂ ਨਿਜ਼ਾਤ, ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਰੋਹਿਤ ਗੁਪਤਾ
ਗੁਰਦਾਸਪੁਰ 26 ਜੂਨ 2022 - ਪਿਛਲੇ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਨਾਥਪੁਰਾ 'ਚ ਛੱਪੜ ਦੇ 'ਚ ਗੰਦਗੀ ਨੂੰ ਲੈ ਕੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਸਰਪੰਚ ਮਲਕੀਤ ਸਿੰਘ ਅਤੇ ਸਮੁੱਚੀ ਪੰਚਾਇਤ ਵੱਲੋਂ ਛੱਪੜ ਦੀ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਆਸ-ਪਾਸ ਦੇ ਰਹਿਣ ਵਾਲੇ ਲੋਕਾਂ ਦੇ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।
ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਇਸ ਛੱਪੜ ਦੇ 'ਵਿਚ ਕਾਫੀ ਗੰਦਗੀ ਸੀ। ਛੱਪੜ ਦਾ ਪਾਣੀ ਓਵਰਫਲੋਅ ਹੋ ਕੇ ਬਾਹਰ ਆ ਜਾਂਦਾ ਸੀ ਅਤੇ ਲੋਕਾਂ ਦੇ ਘਰਾਂ ਤਕ ਪਹੁੰਚ ਜਾਂਦਾ ਸੀ। ਇਸ ਦੌਰਾਨ ਛੱਪੜ ਦੀ ਗੰਦਗੀ ਦੇ ਕਾਰਨ ਆਸਪਾਸ ਦੇ ਖੇਤਰ 'ਚ ਬਿਮਾਰੀ ਫੈਲਣ ਦਾ ਡਰ ਸੀ, ਪਰ ਪਿੰਡ ਦੇ ਸਰਪੰਚ ਤੇ ਪੰਚਾਇਤ ਵੱਲੋਂ ਇਸ ਛੱਪੜ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਮਲਕੀਤ ਸਿੰਘ ਨਾਥਪੁਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਇੱਕ ਮੰਗ ਸੀ ਕਿ ਇਸ ਛੱਪੜ ਨੂੰ ਸੁੰਦਰ ਦਿੱਖ ਦੇ ਇਸ ਨੂੰ ਥਾਪਰ ਮਾਡਲ ਬਣਾਇਆ ਜਾਵੇ। ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਉਨਾਂ ਦੇ ਵੱਲੋਂ ਇਸ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਜਲਦ ਹੀ ਇਸ ਨੂੰ ਥਾਪਰ ਮਾਡਲ ਦੇ ਰੂਪ ਵਿੱਚ ਬਣਾ ਦਿੱਤਾ ਜਾਵੇਗਾ। ਆਸ ਪਾਸ ਲੋਕਾਂ ਦੇ ਸੈਰ ਕਰਨ ਦੇ ਲਈ ਇਕ ਪਟੜੀ ਇੰਟਰਲੋਕ ਟਾਈਲਾਂ ਲਗਾ ਕੇ ਤਿਆਰ ਕੀਤੀ ਜਾਵੇਗੀ। ਅਖੀਰ ਵਿੱਚ ਪਿੰਡ ਦੇ ਸਰਪੰਚ ਮਲਕੀਤ ਸਿੰਘ ਨਾਥਪੁਰ ਨੇ ਕਿਹਾ ਕਿ ਪਿੰਡ ਦੇ ਵਿਚ ਕਿਸੇ ਤਰਾਂ੍ਹ ਦੀ ਵਿਕਾਸ ਸੰਬੰਧੀ ਕੋਈ ਵੀ ਪਿੰਡ ਵਾਸੀ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਛੱਪੜ ਦੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਨੇ ਪਿੰਡ ਦੇ ਸਰਪੰਚ ਅਤੇ ਸਮੁੱਚੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਮੈਂਬਰ ਪੰਚਾਇਤ ਕਸ਼ਮੀਰ ਸਿੰਘ, ਮੰਗਲ ਸਿੰਘ, ਮੈਂਬਰ ਪੰਚਾਇਤ ਬਖਸ਼ੀਸ਼ ਸਿੰਘ, ਮੈਂਬਰ ਪੰਚਾਇਤ ਦਵਿੰਦਰ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਗੁਰਵੰਤ ਸਿੰਘ, ਅਮਰਜੀਤ ਸਿੰਘ, ਮੱਲੀ ਠੇਕੇਦਾਰ ਆਦਿ ਹਾਜ਼ਰ ਸਨ।