ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ।
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 27 ਜੂਨ 2022 -ਅੱਜ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਨਿਊਕਲੀਅਰ ਮੈਡੀਸਨ ਲੈਕਚਰ ਹਾਲ ਵਿਖੇ ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿੱਚ ਨਸ਼ਾ ਚੁਣੌਤੀਆਂ ਵਿਸ਼ੇ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਐੱਸ.ਡੀ.ਐੱਮ ਜੈਤੋ ਡਾ. ਨਿਰਮਲ ਓਸੇਪਚਨ,ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਪੋਸਟਰ ਮੁਕਾਬਲੇ ਵਿਚ 27 ਭਾਗੀਦਾਰਾਂ ਨੇ ਹਿੱਸਾ ਲਿਆ ਜਿਸ ਵਿੱਚੋਂ ਸਵਕਰਿਤ , ਸ਼ਿਵਾਨੀ ਅਤੇ ਰਮਨਦੀਪ ਕੌਰ, ਗੁਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦਰ ਜੀਵਨ ਜਿਊਣ ਲਈ ਜਾਗਰੂਕ ਕਰਨਾ ਹੈ । ਉਨ੍ਹਾਂ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਚੁੱਕੇ ਲੋਕਾਂ ਨੂੰ ਨਸ਼ਾ ਛੁਡਾਉਣ ਅਤੇ ਉਨ੍ਹਾਂ ਨੂੰ ਸਮਾਜ ਦੇ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਅਤੇ ਵਧੀਆ ਪਰਿਵਾਰਕ ਜੀਵਨ ਜਿਊਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਨਸ਼ਾ ਛੁਡਾਉਣ ਲਈ ਦਵਾਈ ਦੇ ਨਾਲ ਨਾਲ ਉੰਨਾ ਦੀ ਕੌਸਲਿੰਗ ਕਰਨਾ, ਉਨਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣਾ ਅਤੇ ਉਨਾਂ ਨੂੰ ਰੁਜ਼ਗਾਰ ਵਾਲੇ ਪਾਸੇ ਤੋਰਨਾ ਵੀ ਬਹੁਤ ਜ਼ਰੂਰੀ ਹੈ ।ਇਸ ਮੌਕੇ ਡਾ. ਪੀ.ਡੀ ਬਾਂਸਲ ਹਾਜ਼ਰ ਸਨ।