ਫਗਵਾੜਾ ਦੇ ਪਿੰਡ ਪੰਡਵਾਂ ਚ ਦੇਰ ਰਾਤ ਚੱਲੀਆ ਗੋਲੀਆਂ
ਬਾਬੂਸ਼ਾਹੀ ਨੈਟਵਰਕ
ਫਗਵਾੜਾ 28 ਜੂਨ 2022- ਪਿੰਡ ਪੰਡਵਾਂ ਵਿਖੇ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਰਾਤ ਵੇਲੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਸ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਦਿੱਤੀ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜਿੰਦਰ ਪਾਲ਼ ਨੇ ਦੱਸਿਆ ਕਿ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀ ਉਨ੍ਹਾਂ ਦੇ ਘਰ ਵੱਲ ਆਏ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ । ਜਿਨ੍ਹਾਂ ਵੱਲੋਂ ਮੌਕੇ ' ਤੇ ਤਿੰਨ ਹਵਾਈ ਫਾਇਰ ਕੀਤੇ । ਜਿਨ੍ਹਾਂ ' ਚੋਂ ਇਕ ਮਿਸ ਹੋ ਗਿਆ । ਜਿਨ੍ਹਾਂ ਦੇ ਖ਼ਾਲੀ ਖੋਲ ਵੀ ਮੌਕੇ ਤੋਂ ਪੁਲਿਸ ਦੇ ਹਵਾਲੇ ਕੀਤੇ ਗਏ ।
ਹੁਣ ਫਿਰ ਉਕਤ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਗਿਆ । ਫਾਇਰੰਗ ਹੋਣ ਖਬਰ ਮਿਲਦੇ ਹੀ ਥਾਣਾ ਸਤਨਾਮਪੁਰਾ ਦੇ ਥਾਣਾ ਮੁੱਖੀ ਪੁਲਿਸ ਪਾਰਟੀ ਸਮੇਤ ਮੌਕੇ ' ਤੇ ਪਹੁੰਚੇ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਥਾਣਾ ਐੱਸਐੱਚਓ ਜਤਿੰਦਰ ਕੁਮਾਰ ਨੇ ਕਿਹਾ ਕਿ ਗੋਲ਼ੀਆਂ ਚੱਲਣ ਦੀ ਪੁਸ਼ਟੀ ਹੋਈ ਹੈ ਤੇ ਪੁਲਿਸ ਨੇ ਮੌਕੇ ਤੋਂ ਖਾਲੀ ਰੋਂਦ ਵੀ ਬਰਾਮਦ ਕੀਤੇ ਹਨ । ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਪਿੰਡ ਵਾਸੀਆਂ ਦੇ ਬਿਆਨਾਂ ਦੇ ਆਧਾਰ ' ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।