ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਜਾਣ ਨਾਲ ਨੌਜਵਾਨ ਦੀ ਮੌਤ
ਜਲੰਧਰ 28 ਜੂਨ 2022 - ਹਰਦੀਪ ਨਗਰ ਹੁਸ਼ਿਆਰਪੁਰ ਰੋਡ ਨੇੜੇ ਇੱਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। । ਮ੍ਰਿਤਕ ਪਠਾਨਕੋਟ ਚੌਕ ਸਥਿਤ ਬਰਗਰ ਕਿੰਗ ਵਿੱਚ ਕੰਮ ਕਰਦਾ ਸੀ। ਮਿ੍ਤਕ ਦੀ ਪਹਿਚਾਣ ਹਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਮਦਾਰਾ (ਆਦਮਪੁਰ) ਵਜੋਂ ਹੋਈ ਹੈ, ਉਸਨੂੰ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ |
ਹਾਦਸੇ 'ਚ ਹਰਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਮਾਰਨ ਵਾਲਾ ਗੱਡੀ ਲੈ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜ਼ਾ ਰਿਹਾ ਹੈ ਕਿ ਹਰਜੀਤ ਸਿੰਘ ਰਾਤ ਦੀ ਸ਼ਿਫਟ ਸੀ। ਉਹ ਮੰਗਲਵਾਰ ਸਵੇਰੇ ਰਾਤ ਦੀ ਸ਼ਿਫਟ ਖਤਮ ਕਰਕੇ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਜਾਨ ਚਲੀ ਗਈ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।