12ਵੀਂ ਜਮਾਤ ਦੇ ਨਤੀਜੇ 'ਚ ਫ਼ਰੀਦਕੋਟ ਦੇ 17 ਵਿਦਿਆਰਥੀਆ ਨੇ ਮੈਰਿਟ 'ਚ ਆਏ
ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਤੀ ਕੁਲਵਿੰਦਰ ਕੌਰ 497 ਅੰਕਾਂ ਨਾਲ ਪੰਜਾਬ 'ਚੋਂ ਤੀਜੇ ਸਥਾਨ ਤੇ ਰਹੀ
4 ਸਰਕਾਰੀ ਅਤੇ 13 ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਦਾ ਨਾਮ ਪੰਜਾਬ ਭਰ 'ਚ ਰੌਸ਼ਨ ਕੀਤਾ
ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ 9 ਮੈਰਿਟਾਂ ਹਾਸਲ 'ਚ ਪੰਜਾਬ 'ਚੋਂ ਦੂਜੇ ਸਥਾਨ ਤੇ ਰਿਹਾ
ਪਰਵਿੰਦਰ ਸਿੰਘ ਕੰਧਾਰੀ,ਬਾਬੂਸ਼ਾਹੀ ਨੈਟਵਰਕ
ਫ਼ਰੀਦਕੋਟ, 29 ਜੂਨ 2022-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12 ਜਮਾਤ ਦੇ ਨਤੀਜਿਆਂ 'ਚ ਫ਼ਰੀਦਕੋਟ ਜ਼ਿਲੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਬੇਟੀ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ ਨੇ 500 'ਚੋਂ 497 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਤੀਜਾ ਸਥਾਨ ਬਣਾਇਆ | ਇੱਥੇ ਇਹ ਵੀ ਵਰਨਣਯੋਗ ਹੈ ਕਿ ਕਿ ਪੰਜਾਬ ਮੈਰਿਟ 'ਚ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਾਂਗ ਕੁਲਵਿੰਦਰ ਕੌਰ ਨੇ 497 ਅੰਕ ਪ੍ਰਾਪਤ ਕੀਤੇ ਹਨ | ਫ਼ਰੀਦਕੋਟ ਦੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਫ਼ਰੀਦਕੋਟ ਸ਼੍ਰੀ ਸ਼ਿਵਰਾਜ ਕਪੂਰ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ ਨੇ ਦੱਸਿਆ ਕਿ ਫ਼ਰੀਦਕੋਟ ਦੇ ਕੁੱਲ 17 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਮ ਦਰਜ ਕਰਵਾ ਕੇ ਆਪੋ-ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਮੈਰਿਟ ਸੂਚੀ 'ਚ ਆਉਣ ਵਾਲੇ ਸਮੂਹ ਸਕੂਲਾਂ ਦੇ ਪਿ੍ੰਸੀਪਲ, ਅਧਿਆਪਕਾਂ, ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ ਤੇ ਵਧਾਈ ਦਿੱਤੀ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ 4 ਸਰਕਾਰੀ ਸਕੂਲਾਂ ਅਤੇ 13 ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ 'ਚ ਆਪਣੀ ਥਾਂ ਬਣਾਈ ਹੈ | ਫ਼ਰੀਦਕੋਟ ਜ਼ਿਲੇ ਦੇ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਹਿੱਸੇ ਸਭ ਤੋਂ 9 ਮੈਰਿਟਸ ਆਈਆਂ ਹਨ | ਜੇਕਰ ਪੰਜਾਬ 'ਚ ਪੇਂਡੂ ਖੇਤਰ 'ਚ ਸਭ ਤੋਂ ਵੱਧ ਮੈਰਿਟਸ ਪ੍ਰਾਪਤ ਕਰਨ ਦੀ ਗੱਲ ਕਰੀਏ ਤਾਂ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਪੰਜਾਬ 'ਚੋਂ ਪਹਿਲੇ ਨੰਬਰ ਉੱਤੇ ਅਤੇ ਸਮੁੱਚੇ ਤੌਰੇ ਪੰਜਾਬ 'ਚੋਂ ਵੱਧ ਮੈਰਿਟਸ ਪ੍ਰਾਪਤ ਕਰਨ ਦੇ ਮੁਕਾਬਲੇ 'ਚ ਦੂਜੇ ਨੰਬਰ ਰਿਹਾ ਹੈ |
ਜੇਕਰ ਮੈਰਿਟਸ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗੱਲ ਕਰੀਏ ਤਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ 500 'ਚੋਂ 497, 99.40 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਤੀਜੇ ਅਤੇ ਜ਼ਿਲੇ 'ਚੋਂ ਪਹਿਲੇ ਸਥਾਨ ਤੇ ਰਹੀ | ਇਸ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਸਿਮਰਨਜੋਤ ਕੌਰ ਪੁੱਤਰੀ ਧਰਮਪਾਲ ਸਿੰਘ ਨੇ 500 'ਚੋਂ 496, 99.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਚੌਥਾ ਅਤੇ ਫ਼ਰੀਦਕੋਟ 'ਚੋਂ ਦੂਜਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਵਿਦਿਆਰਥਣਾਂ ਯਾਦਵੀਰ ਕੌਰ ਪੁੱਤਰੀ ਨਛੱਤਰ ਸਿੰਘ ਨੇ 494, ਵਿਦਿਆਰਥਣ ਰਾਜਦੀਪ ਪੁੱਤਰੀ ਕੁਲਵਿੰਦਰ ਕੌਰ 494, ਨਵਨੀਤ ਕੌਰ ਪੁੱਤਰੀ ਗੁਰਮੀਤ ਸਿੰਘ 494, ਮਨਪ੍ਰੀਤ ਕੌਰ ਪੁੱਤਰੀ ਗੁਰਾਦਿੱਤਾ ਸਿੰਘ 494, 98.80 ਪ੍ਰਤੀਸ਼ਤ ਪ੍ਰਾਪਤ ਕਰਕੇ ਪੰਜਾਬ 'ਚੋਂ ਚੌਥਾ ਅਤੇ ਜ਼ਿਲੇ ਤੀਜਾ ਸਥਾਨ ਪ੍ਰਾਪਤ ਕੀਤਾ |
ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਮਨਵੀਰ ਕੌਰ ਪੁੱਤਰੀ ਸੁਖਚੈੱਨ ਸਿੰਘ ਨੇ 493, 98.60 ਪ੍ਰਤੀਸ਼ਤ, ਇਸ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਕਰਮਜੀਤ ਸਿੰਘ ਨੇ 493 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਪੰਜਵਾਂ ਅਤੇ ਜ਼ਿਲੇ 'ਚੋਂ ਚੌਥਾ ਸਥਾਨ ਹਾਸਲ ਕੀਤਾ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਵਿਸ਼ਾਲੀ ਪੁੱਤਰੀ ਵਿਨੋਦ ਕੁਮਾਰ, ਸ਼੍ਰੀ ਗੁਰੂ ਤੇਗ ਬਹਦਾਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੇ 492, 98.40 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਛੇਵਾਂ ਅਤੇ ਜ਼ਿਲੇ 'ਚ ਪੰਜਵਾਂ ਸਥਾਨ ਹਾਸਲ ਕੀਤਾ | ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਸੋਹਣ ਸਿੰਘ ਨੇ 49, 98 ਪ੍ਰਤੀਸ਼ਤ ਅੰਕ, ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੀ ਵਿਦਿਆਰਥਣ ਸੁਖਬੀਰ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ 490 ਅੰਕ ਹਾਸਲ ਕਰਕੇ ਪੰਜਾਬ ਦੇ ਮੈਰਿਟ 'ਚ 8 ਵਾਂ ਅਤੇ ਜ਼ਿਲੇ ਦੇ ਮੈਰਿਟ 'ਚ ਛੇਵਾਂ ਸਥਾਨ ਹਾਸਲ ਕੀਤਾ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਰੋਮਿਕਾ ਪੁੱਤਰੀ ਦੀਪਕ ਕੁਮਾਰ ਨੇ 489, 97.80 ਪ੍ਰਤੀਸ਼ਤ,ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 489, ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਬੇਟੀ ਖੁਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 489,ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਈਸ਼ਟਾ ਗੋਇਲ ਪੁੱਤਰੀ ਕਪਿਲ ਕੁਮਾਰ ਗੋਇਲ ਨੇ 489 ਅੰਕ, ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੀ ਵਿਦਿਆਥਣ ਹਰਮਨ ਕੌਰ ਪੁੱਤਰੀ ਰਾਜਿੰਦਰ ਸਿੰਘ ਨੇ 489 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਨੌਵਾਂ ਅਤੇ ਜ਼ਿਲੇ ਦੀ ਮੈਰਿਟ 'ਚ ਸੱਤਵਾਂ ਸਥਾਨ ਹਾਸਲ ਕੀਤਾ ਹੈ |
ਇਸ ਮੌਕੇ ਸ਼੍ਰੀ ਪਵਨ ਕੁਮਾਰ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ, ਜ਼ਿਲਾ ਮੈਂਟਰ ਸਮਾਰਟ ਸਕੂਲ ਪਿ੍ੰਸੀਪਲ ਨਵਦੀਪ ਸ਼ਰਮਾ, ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਰਾਜਵਿੰਦਰ ਕੌਰ, ਪਿ੍ੰਸੀਪਲ ਅਮਰਦੀਪ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ, ਪਿ੍ੰਸੀਪਲ ਜਸਪਾਲ ਕੌਰ, ਜ਼ਿਲਾ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਜਸਬੀਰ ਸਿੰਘ ਜੱਸੀ ਨੇ ਮੈਰਿਟ 'ਚ ਸਥਾਨ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ |