ਬਿਜਲੀ ਸੋਧ ਬਿੱਲ ਵਾਪਸ ਲੈਣ ਲਈ ਸੁਖਬੀਰ ਬਾਦਲ ਨੇ PM ਨੂੰ ਪੱਤਰ ਲਿਖਿਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 08 ਅਗਸਤ 2022- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਸੰਬੰਧੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਬਿੱਲ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਮੰਗ ਕੀਤੀ ਹੈ। ਜਿੱਥੇ ਇਤਰਾਜ਼ ਸੁਣੇ ਅਤੇ ਹੱਲ ਕੀਤੇ ਜਾ ਸਕਣ।