ਰਜਿਸਟਰੀਆਂ ਲਈ NOCSs ਦਾ ਮਾਮਲਾ : ਪੰਜਾਬ ਸਰਕਾਰ ਨੇ ਸੱਦੀ ਹਾਈਲੈਵਲ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ 10 ਅਗਸਤ 2022-
ਰਜਿਸਟਰੀਆਂ ਲਈ NOCSs ਦੇ ਮਾਮਲੇ ਨੂੰ ਲੈ ਕੇ ਅੱਜ 10 ਅਗਸਤ ਨੂੰ ਪੰਜਾਬ ਸਰਕਾਰ ਨੇ ਹਾਈਲੈਵਲ ਮੀਟਿੰਗ ਸੱਦੀ ਹੈ।
ਪੰਜਾਬ ਭਵਨ ਵਿਖੇ ਹੋਣ ਵਾਲੀ ਇਸ ਮੀਟਿੰਗ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਚਰਚਾ ਕੀਤੀ ਜਾਏਗੀ।
ਕਈ ਕੈਬਨਿਟ ਮੰਤਰੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ।
ਕੈਬਨਿਟ ਮੰਤਰੀ ਅਮਨ ਅਰੋਡ਼ਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਜੀਤ ਸਿੰਘ ਨਿੱਝਰ ਮੀਟਿੰਗ ਵਿਚ ਸ਼ਾਮਿਲ ਹੋਣਗੇ।