ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
- ਸਾਉਣ ਮਹੀਨੇ 'ਚ ਵਰਖਾ ਨਾਲ ਜਿਸ ਤਰ੍ਹਾਂ ਬਨਸਪਤੀ ਹਰੀ ਭਰੀ ਹੁੰਦੀ ਹੈ ਉਸੇ ਤਰ੍ਹਾਂ ਹੀ ਨਾਮ ਸਿਮਰਨ ਕਰਨ ਵਾਲੇ ਮੁਨੁੱਖ ਦੀ ਰੂਹ ਖਿੜੀ ਰਹਿੰਦੀ ਹੈ: ਬਾਬਾ ਗੁਰਦੀਪ ਸਿੰਘ ਚੰਦਪੁਰਾਣਾ
ਸੁਖਜਿੰਦਰ ਸਿੰਘ ਪੰਜਗਰਾਈਂ
ਪੰਜਗਰਾਈਂ ਕਲਾਂ/ ਬਾਘਾਪੁਰਾਣਾ,13 ਅਗਸਤ 2022 - ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸਾਉਣ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾਡ਼ਾ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ।
ਸਵੇਰ ਤੋਂ ਲੈ ਕੇ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ ।ਇਸ ਸਮੇਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ 3 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਸਰਬੱਤ ਦੇ ਭਲੇ ਦੀ ਅਰਦਾਸ ਤੋੋਂ ਪਹਿਲਾਂ ਭਾਈ ਕਮਲਜੀਤ ਸਿੰਘ ਆਲਮਵਾਲਾ,ਭਾਈ ਗੁਰਮੁਖ ਸਿੰਘ ਬਹੋਨੇ ਵਾਲੇ, ਭਾਈ ਜਸਪਾਲ ਸਿੰਘ ਲੱਲ੍ਹਿਆਂਵਾਲਾ ਦੇ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਤੇ ਪ੍ਰਵਚਨ ਕਰਦਿਆਂ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਜੀ ਚੰਦਪੁਰਾਣਾ ਨੇ ਕਿਹਾ ਕਿ ਸਾਉਣ ਮਹੀਨੇ ਦੇ ਵਿੱਚ ਜਿਸ ਤਰ੍ਹਾਂ ਬਰਸਾਤ ਦੇ ਕਾਰਨ ਸਮੁੱਚੀ ਕਾਇਨਾਤ ਹਰੀ ਭਰੀ ਹੋ ਜਾਂਦੀ ਹੈ ਇਸ ਤਰ੍ਹਾਂ ਹੀ ਗੁਰਬਾਣੀ ਦਾ ਸਿਮਰਨ ਕਰਨ ਨਾਲ ਜੀਵ ਨੂੰ ਨਾਮ ਦਾ ਰੰਗ ਚੜ੍ਹ ਜਾਂਦਾ ਹੈ ਉਸ ਦਾ ਜੀਵਨ ਵੀ ਹਰਿਆ ਭਰਿਆ ਹੋ ਜਾਂਦਾ ਹੈ।
ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ। ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ ਹਰਿਆ-ਭਰਿਆ ਹੋਇਆ ਹੈ।
ਇਸ ਸਮਾਗਮ ਦੇ ਵਿੱਚ ਵਿਸ਼ੇਸ਼ ਤੌਰ 'ਤੇ ਸੁੱਖਾ ਸਿੰਘ ਮੋਗਾ, ਬਿੱਲੂ ਸਿੰਘ ਚੰਦ ਪੁਰਾਣਾ,ਅਜਮੇਰ ਸਿੰਘ, ਗੁਰਜੰਟ ਸਿੰਘ ਚੰਦ ਪੁਰਾਣਾ, ਧਰਮ ਸਿੰਘ ਭਜਨ ਸਿੰਘ ਹਰਜਿੰਦਰ ਸਿੰਘ ਕਾਲੇਕੇ,ਦਵਿੰਦਰ ਸਿੰਘ, ਭਾਈ ਚਮਕੌਰ ਸਿੰਘ ਚੰਦ ਪੁਰਾਣਾ , ਡਾ ਅਵਤਾਰ ਸਿੰਘ ,ਏ ਐੱਸ ਆਈ ਧਲਵਿੰਦਰ ਸਿੰਘ,ਅਮਰਿੰਦਰ ਸਿੰਘ ਤਲਵੰਡੀ ਭੰਗੇਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆਗਿਆ।