ਗੈਂਗਸਟਰ ਮਨਪ੍ਰੀਤ ਰਾਈਆ ਅਤੇ ਮਨਦੀਪ ਤੂਫ਼ਾਨ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ
ਭੀਸ਼ਮ ਗੋਇਲ
ਮਾਨਸਾ, 24 ਸਤੰਬਰ 2022 - ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਪੁਲੀਸ ਨੇ ਅੱਜ ਮਨਪ੍ਰੀਤ ਰਾਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਵੱਲੋਂ ਦੋਵਾਂ ਦਾ ਪੁਲਿਸ ਨੂੰ 2 ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਅਤੇ ਦੋਬਾਰਾ 26 ਸਤੰਬਰ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।