ਭਗਵੰਤ ਮਾਨ ਸਰਕਾਰ ਦੀ ਮਿਹਨਤ ਰੰਗ ਲਿਆਈ; ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ
ਚੰਡੀਗੜ੍ਹ, 25 ਸਤੰਬਰ 2022-
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮਿਹਨਤ ਰੰਗ ਲਿਆਈ ਹੈ, ਹੁਣ ਚੰਡੀਗੜ੍ਹ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ, ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਫਲ ਰਹੀਆਂ।
ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਹਰਿਆਣਾ ਨਾਲ ਗੱਲਬਾਤ ਕਰਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਉਠਾਈ ਸੀ।
ਬੁਲਾਰੇ ਨੇ ਕਿਹਾ ਕਿ, ਪਿਛਲੀਆਂ ਸਰਕਾਰਾਂ ਦੌਰਾਨ ਸਹਿਮਤੀ ਨਹੀਂ ਬਣ ਸਕੀ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਫੈਸਲੇ 'ਤੇ ਮੋਹਰ ਲਗਾ ਦਿੱਤੀ ਹੈ। ਸਾਡੀ ਮੰਗ ਮੰਨਣ ਲਈ ਪੀਐਮ ਮੋਦੀ ਦਾ ਧੰਨਵਾਦ।