ਪੰਜਾਬ ਕੈਬਨਿਟ ਵੱਲੋਂ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ-2017 'ਚ ਸੋਧ ਦੀ ਮਨਜ਼ੂਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 26 ਸਤੰਬਰ 2022- ਪੰਜਾਬ ਕੈਬਨਿਟ ਨੇ ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।