ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ, 2022: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਰੱਖਿਆ ਗਿਆ। ਜਿਸ ਵਿਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਧਾਨ ਅਵਤਾਰ ਸਿੰਘ ਹਿੱਤ ਸਮੇਤ ਹੋਰਨਾਂ ਨੂੰ ਯਾਦ ਕੀਤਾ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ 27 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਸੈਸ਼ਨ ਵਿਚ ਪੰਜਾਬ ਸਰਕਾਰ ਵਲੋਂ ਪਰਾਲੀ, ਕਿਸਾਨੀ ਤੇ ਹੋਰ ਮਾਮਲਿਆਂ ’ਤੇ ਚਰਚਾ ਕੀਤੀ ਜਾਵੇਗੀ।