ਲੋਕਸਭਾ ਮੈਂਬਰ ਰਵਨੀਤ ਬਿੱਟੂ ਨੇ ਕੀਤੀ SGPC ਚੋਣਾਂ ਕਰਵਾਉਣ ਦੀ ਮੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਸਤੰਬਰ 2022- ਲੁਧਿਆਣਾ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਪਿਛਲੇ 11 ਸਾਲ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ ਅਤੇ ਬਾਦਲ ਪਰਿਵਾਰ ਦੀ ਸ਼੍ਰੋਮਣੀ ਕਮੇਟੀ 'ਤੇ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।