ਪੰਜਾਬ ਵਿਧਾਨ ਸਭਾ ਦਾ ਦੂਸਰੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 29 ਸਤੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਸਤੰਬਰ 2022- ਪੰਜਾਬ ਵਿਧਾਨ ਸਭਾ ਦਾ ਦੂਸਰੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 29 ਸਤੰਬਰ ਨੂੰ ਦੁਪਹਿਰ 2 ਵਜੇ ਹੋਵੇਗਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਨਿੰਦਾ ਪ੍ਰਸਤਾਵ ਲਿਆਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿਚ ਹੰਗਾਮਾ ਹੋਣ ਦੇ ਆਸਾਰ ਹਨ। ਭਾਜਪਾ ਦੇ ਦੋਵਾਂ ਵਿਧਾਇਕਾਂ ਨੇ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕੀਤਾ ਹੋਇਆ ਹੈ।