ਦੁਰਘਟਨਾ ਵਿਚ ਜ਼ਖਮੀ ਹੋਏ ਵਿਅਕਤੀ ਦੀ ਸ਼ਿਕਾਇਤ 'ਤੇ ਕਾਰ ਸਵਾਰ ਖਿਲਾਫ ਮਾਮਲਾ ਦਰਜ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 29 ਸਤੰਬਰ 2022
ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਪੁਲਿਸ ਥਾਣਾ ਕਾਹਨੂੰਵਾਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜ਼ਖ਼ਮੀ ਹੋਏ ਵਿਅਕਤੀ ਸੁਰਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੱਤੀ ਨਾਗਰਾ ਨੇ ਦੱਸਿਆ ਹੈ ਕਿ ਉਹ ਪਿੰਡ ਮੱਲੀਆਂ ਪੱਕੀਆਂ ਨਹਿਰ ਪੁੱਲ ਪਰ ਬਣੇ ਡੈਮ ਪਰ ਬਤੌਰ ਉਪਰੇਟਰ ਡਿਊਟੀ ਕਰਦਾ ਹੈ। 22 ਸਤੰਬਰ ਨੂੰ ਉਹ ਆਪਣੀ ਡਿਊਟੀ ਖਤਮ ਕਰਕੇ ਆਪਣੇ ਮੋਟਰ ਸਾਇਕਲ ਨੰਬਰੀ ਪੀਬੀ.07 2139 ਸਪਲੈਂਡਰ ਤੇ ਸਵਾਰ ਹੋ ਕੇ ਡੈਮ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ਉਹ ਮੱਲੀਆ ਪੱਕੀਆ ਤੋਂ ਥੋੜਾ ਅੱਗੇ ਪੁੱਜਾ ਤਾਂ ਸਾਹਮਣੇ ਤੋਂ ਇੱਕ ਗਰੇਅ ਰੰਗ ਦੀ ਕਾਰ ਬਲੈਨੋ ਆਈ ਜਿਸਨੂੰ ਨਾਮਲੂਮ ਵਿਅਕਤੀ ਚਲਾ ਰਿਹਾ ਸੀ ਜਿਸਨੇ ਆਪਣੀ ਕਾਰ ਤੇਜ ਰਫਤਾਰ ਗਲਤ ਸਾਇਡ ਲਿਆ ਕੇ ਉਸਦੇ ਮੋਟਰਸਾਇਕਲ ਵਿੱਚ ਮਾਰ ਦਿੱਤੀ ਅਤੇ ਕਾਰ ਭਜਾ ਕੇ ਲੈ ਗਿਆ। ਉਸ ਨੇ ਦੱਸਿਆ ਕਿ ਉਸਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਅਤੇ ਸ੍ਰੀ ਗੁਰੁ ਰਾਮਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਉਣਾ ਪਿਆ।
ਮਾਮਲੇ ਦੇ ਤਫ਼ਤੀਸ਼ ਅਫ਼ਸਰ ਥਾਣਾ ਕਾਹਨੂੰਵਾਨ ਵਿਖੇ ਤੈਨਾਤ ਏ ਐਸ ਆਈ ਰਮਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ।