CM ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ 'ਤੇ ਲਾਈ ਮੋਹਰ, ਪੰਜਾਬ ਲਿਆਉਣ ਬਾਰੇ ਦਿੱਤਾ ਵੱਡਾ ਬਿਆਨ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 2 ਦਸੰਬਰ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ, ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
CM ਮਾਨ ਨੇ ਗੋਲਡੀ ਬਰਾੜ ਨੂੰ ਡਿਟੇਨ ਕਰਨ ਦੀ ਖ਼ਬਰ 'ਤੇ ਲਾਈ ਮੋਹਰ, ਪੰਜਾਬ ਲਿਆਉਣ ਬਾਰੇ ਦਿੱਤਾ ਵੱਡਾ ਬਿਆਨ (ਵੀਡੀਓ ਵੀ ਦੇਖੋ)
ਇਸ ਤੋਂ ਇਲਾਵਾ ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤੀ ਏਜੰਸੀਆਂ ਕੋਲੋਂ ਪੁਛਿਆ ਹੈ ਕਿ, ਦੱਸੋ ਬਰਾੜ ਨੂੰ ਡਿਬੋਟ ਕਰਨਾ ਹੈ ਜਾਂ ਫਿਰ ਇਹ ਵਾਪਸੀ ਕਰਵਾਉਣੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇਹ ਵੀ ਕਿਹਾ ਗਿਆ ਕਿ, ਗੋਲਡੀ ਬਰਾੜ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।