ਮਨੀਸ਼ ਤਿਵਾੜੀ ਨੇ ਮੌਲੀ ਜਾਗਰਾਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਕੀਤਾ ਉਦਘਾਟਨ
- ਐੱਮ.ਪੀ ਕੋਟੇ ਵਿਚੋਂ ਦਿੱਤੀ ਸੀ 5 ਲੱਖ ਰੁਪਏ ਦੀ ਗ੍ਰਾਂਟ
ਚੰਡੀਗੜ੍ਹ, 5 ਜੁਲਾਈ 2025: ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ 5 ਲੱਖ ਰੁਪਏ ਦੀ ਗ੍ਰਾਂਟ ਨਾਲ ਮੌਲੀ ਜਾਗਰਾਂ ਇਲਾਕੇ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐਸ ਲੱਕੀ ਸਣੇ ਹੋਰ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ।
ਇਸ ਮੌਕੇ ਆਪਣੇ ਸੰਬੋਧਨ ਵਿਚ ਐੱਮ.ਪੀ ਤਿਵਾੜੀ ਨੇ ਕਿਹਾ ਕਿ ਇਹ ਕੈਮਰੇ ਇਲਾਕੇ ਵਿੱਚ ਅਪਰਾਧਿਕ ਵਾਰਦਾਤਾਂ ਤੇ ਨੱਥ ਪਾਉਣ ਲਈ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰਖਿਆ ਨੂੰ ਯਕੀਨੀ ਬਨਾਉਣ ਹਿਤ ਉਹ ਕਿਸੇ ਵੀ ਤਰ੍ਹਾਂ ਦੇ ਯਤਨ ਤੋਂ ਪਿੱਛੇ ਨਹੀਂ ਹੱਟਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਲੋਕਾਂ ਦੀਆਂ ਲੋੜਾਂ ਮੁੱਖ ਰੱਖਦੇ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਤਿਵਾੜੀ ਵੱਲੋਂ ਲੋਕਾਂ ਨੂੰ ਪੇਸ਼ ਆ ਰਹੀਆਂ ਹੋਰ ਦਿਕੱਤਾਂ ਵੀ ਸੁਣੀਆਂ ਗਈਆਂ।
ਤਿਵਾੜੀ ਨੇ ਪ੍ਰਸ਼ਾਸਨ ਅਤੇ ਖ਼ਾਸ ਤੌਰ ਤੇ ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ ਅਤੇ ਐਸਡੀਓ ਰਾਜਦੀਪ ਸੂਰਿਆ ਦਾ ਵੀ ਧੰਨਵਾਦ ਪ੍ਰਗਾਇਆ, ਜਿਨ੍ਹਾਂ ਨੇ ਲੋਕ ਹਿੱਤ ਵਿੱਚ ਇਸ ਪ੍ਰੋਜੈਕਟ ਨੂੰ ਸਿਰੇ ਚਾੜ੍ਹਨ ਲਈ ਆਪਣਾ ਅਹਿਮ ਯੋਗਦਾਨ ਦਿੱਤਾ ਹੈ।
ਇਸ ਦੌਰਾਨ ਐੱਚ.ਐੱਸ ਲੱਕੀ ਨੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਹੈ, ਜਿਹੜੀ ਲੋਕਾਂ ਦੀਆਂ ਲੋੜਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦਾ ਹੱਲ ਕੱਢਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਜਿੱਥੇ ਹੋਰਨਾਂ ਤੋਂ ਇਲਾਵਾ, ਠਾਕੁਰ ਕਰਤਾਰ ਸਿੰਘ, ਸਾਬਕਾ ਮੇਅਰ ਸੁਰਿੰਦਰ ਸਿੰਘ, ਠਾਕੁਰ ਸੁਰਿੰਦਰ ਸਿੰਘ ਉਰਫ ਕਾਕਾ, ਬਲਾਕ ਪ੍ਰਧਾਨ ਹਰਭਜਨ ਸਿੰਘ, ਮੁਕੇਸ਼ ਰਾਏ, ਵਿਨੈ ਮਿਸ਼ਰਾ, ਲੇਖ ਪਾਲ, ਰਾਜਦੀਪ ਸਿੱਧੂ, ਮੁਹੰਮਦ ਇਮਰਾਨ, ਵਸੀਮ ਮੀਰ ਵੀ ਮੌਜੂਦ ਰਹੇ।