ਵਿਧਾਇਕ ਸ਼ੈਰੀ ਕਲਸੀ ਨੇ ਕਲਸੀ ਕੇਜੇ ਹਸਪਤਾਲ ਬਟਾਲਾ ਦੀ ਟੀਮ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਸੇਵਾਵਾਂ ਦੇਣ ਲਈ ਕੀਤਾ ਰਵਾਨਾ
ਕਲਸੀ ਕੇਜੇ ਹਸਪਤਾਲ ਬਟਾਲਾ ਦੀ ਟੀਮ ਵਲੋਂ ਪਿੰਡ ਧਰਮਕੋਟ ਪੱਤਣ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ- ਡਾਕਟਰ ਕਮਲਜੀਤ ਸਿੰਘ ਕੇਜੇ
ਮੁਫ਼ਤ ਮੈਡੀਕਲ ਕੈਂਪ ਵਿਚ 90 ਦੇ ਕਰੀਬ ਲੋਕਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਅਤੇ ਟੈਸਟ ਕੀਤੇ ਗਏ
ਰੋਹਿਤ ਗੁਪਤਾ
ਬਟਾਲਾ, 17 ਸਤੰਬਰ ਇੰਡੀਅਨ ਮੈਡੀਕਲ ਐਸ਼ੋਸ਼ੀਏਸ਼ਨ ਬਟਾਲਾ ਵੱਲੋਂ ਚਲਾਏ ਜਾ ਰਹੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਦੇ ਲਈ ਅੱਜ ਕਲਸੀ ਕੇਜੇ ਹਸਪਤਾਲ ਬਟਾਲਾ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਧਰਮਕੋਟ ਪੱਤਣ, ਡੇਰਾ ਬਾਬਾ ਨਾਨਕ ਵਿਖੇ ਕੈਂਪ ਲਗਾਇਆ ਗਿਆ।
ਮੈਡੀਕਲ ਕੈਂਪ ਟੀਮ ਨੂੰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾਕਟਰ ਰਣਜੀਤ ਸਿੰਘ ਕਲਸੀ, ਡਾਕਟਰ ਲਖਬੀਰ ਸਿੰਘ ਭਗੋਵਾਲੀਆ, ਡਾਕਟਰ ਹਰਪਾਲ ਸਿੰਘ, ਡਾਕਟਰ ਪਰਮਜੀਤ ਸਿੰਘ ਅਤੇ ਡਾਕਟਰ ਕਮਲਜੀਤ ਸਿੰਘ ਕੇਜੇ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਰਾਹਤ ਕਾਰਜੀ ਜਾਰੀ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਲਸੀ ਕੇਜੇ ਹਸਪਤਾਲ ਬਟਾਲਾ ਦੀ ਟੀਮ ਦੀ ਸਰਹਾਨਾ ਕਰਦਿਆਂ ਕਿਹਾ ਕਿ ਇਨਾਂ ਨੇ ਹਮੇਸ਼ਾ ਸਮਾਜ ਭਲਾਈ ਕੰਮਾਂ ਲਈ ਮੋਹਰੀ ਹੋ ਕੇ ਰੋਲ ਨਿਭਾਇਆ ਹੈ ਅਤੇ ਹੁਣ ਸੰਕਟ ਦੀ ਇਸ ਘੜੀ ਵਿੱਚ ਇਸ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਬਹੁਤ ਹੀ ਨੇਕ ਉਪਰਾਲਾ ਹੈ।
ਡਾਕਟਰ ਕਮਲਜੀਤ ਸਿੰਘ ਕੇਜੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਧਰਮਕੋਟ ਪੱਤਣ ਰਾਵੀ ਦਰਿਆ ਦੇ ਬਿਲਕੁਲ ਨੇੜੇ ਧੁੱਸੀ ਬੰਨ ਪਾਰ ਕਰਕੇ ਵਸਿਆ ਹੋਇਆ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਕਾਰਨ ਇਸ ਪਿੰਡ ਵਿੱਚ ਹੜ੍ਹਾਂ ਦੇ ਪਾਣੀ ਕਰਕੇ ਕਾਫੀ ਨੁਕਸਾਨ ਹੋਇਆ ਹੈ ਜਿਸ ਦੇ ਮੱਦੇਨਜਰ ਅੱਜ ਧਰਮਕੋਟ ਪੱਤਣ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 90 ਦੇ ਕਰੀਬ ਲੋਕਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ ਅਤੇ ਟੈਸਟ ਕੀਤੇ ਗਏ। ਇਸ ਮੌਕੇ ਪਿੰਡ ਵਾਸੀਆਂ ਨੂੰ ਸਿਹਤ ਸੰਬੰਧੀ ਜਾਗਰੂਕ ਵੀ ਕੀਤਾ ਗਿਆ।
ਮੈਡੀਕਲ ਕੈਂਪ ਵਿੱਚ ਡਾਕਟਰ ਰਵਿੰਦਰ ਸਿੰਘ, ਫਾਰਮਾਸਿਸਟ ਜਸਜੀਤ ਸਿੰਘ, ਰਾਜਨੂਰ ਕੌਰ, ਸ਼ਮਸ਼ੇਰ ਸਿੰਘ, ਸਟਾਫ ਨਰਸ ਪਰਨੀਤ ਕੌਰ ਪਲਵੀ, ਕੁਲਵੰਤ ਕੌਰ, ਡਰਾਈਵਰ ਰੋਹਿਤ, ਥੇਹ ਗੁਲਾਮ ਨਬੀ, ਸਰਦਾਰ ਬਲਕਾਰ ਸਿੰਘ ਅਤੇ ਪ੍ਰੇਮ ਮਸੀਹ ਸ਼ਾਮਲ ਸਨ।