Holiday Alert: ਸਕੂਲਾਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ, 18 ਸਤੰਬਰ 2025- ਕਪੂਰਥਲਾ ਡੀਸੀ ਅਮਿਤ ਕੁਮਾਰ ਪੰਚਾਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਸਿਫਾਰਸ਼ਾਂ ਦੇ ਮੱਦੇਨਜ਼ਰ ਕੁੱਝ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਡੀਸੀ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਆਹਲੀ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਵਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ 19 ਤੇ 20 ਸਤੰਬਰ ਨੂੰ ਬੰਦ ਰਹਿਣਗੇ।
