ਨੌਜਵਾਨਾਂ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ : VC ਪ੍ਰੋਫੈਸਰ ਕਰਮਜੀਤ ਸਿੰਘ
ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋਫੈਸਰ ਕਰਮਜੀਤ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਤੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਕਰਵਾਈ ਗਈ ਰੈੱਡ ਰਨ ਮੈਰਾਥਨ ਨੂੰ ਦਿੱਤੀ ਹਰੀ ਝੰਡੀ
-ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ , 19 ਸਤੰਬਰ :
ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਆਯੋਜਿਤ ਕੀਤੀ ਗਈ। ਇਸ ਮੈਰਾਥਨ ਨੂੰ ਮੁੱਖ ਮਹਿਮਾਨ ਪ੍ਰੋਫੈਸਰ ਕਰਮਜੀਤ ਸਿੰਘ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 5 ਕਿਲੋਮੀਟਰ ਦੀ ਇਸ ਮੈਰਾਥਨ ਵਿਚ 150 ਤੋਂ ਵੱਧ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਇਸ ਚਾਂਸਲਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਾਖੋਰੀ ਅਤੇ ਏਡਜ਼ ਵਰਗੀਆਂ ਗੰਭੀਰ ਚੁਣੌਤੀਆਂ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਵਾਇਸ ਚਾਂਸਲਰ ਨੇ ਯੁਵਕ ਸੇਵਾਵਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਅਜਿਹੀਆਂ ਗਤੀਵਿਧੀਆਂ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਜਾਗਰੂਕਤਾ ਹੈ ਜਾਗਰੂਕਤਾ ਸਦਕਾ ਹੀ ਅਸੀਂ ਖੁਦ ਨੂੰ ਅਤੇ ਸਮਾਜ ਨੂੰ ਸਿਹਤਮੰਦ ਰੱਖ ਸਕਦੇ ਹਾਂ। ਉਹਨਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ।
ਮੈਰਾਥਨ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਲੜਕੀਆਂ ਵਿਚ ਪਹਿਲੇ ਸਥਾਨ ‘ਤੇ ਖਾਲਸਾ ਕਾਲਜ ਫਾਰ ਵਿਮਨ ਅੰਮ੍ਰਿਤਸਰ ਦੀ ਕੋਮਲਪ੍ਰੀਤ ਕੌਰ ਦੂਜੇ ਸਥਾਨ ‘ਤੇ ਖਾਲਸਾ ਕਾਲਜ ਫਾਰ ਵਿਮਨ ਅੰਮ੍ਰਿਤਸਰ ਦੀ ਰੀਆ ਅਤੇ ਤੀਜੇ ਸਥਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਕੈਂਪਸ ਤੋਂ ਜਾਨਵੀ ਹੀਰ ਰਹੀ। ਲੜਕਿਆਂ ਵਿਚੋਂ ਪਹਿਲੇ ਸਥਾਨ ਤੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਗਗਨਦੀਪ ਸਿੰਘ ਦੂਜਾ ਸਥਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਰਾਗਵ ਜੋਤ ਅਤੇ ਤੀਸਰੇ ਸਥਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਰਾਹੁਲ ਰਾਠੋਰ ਰਿਹਾ । । ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੇ ਇਨਾਮ ਸਾਂਝੇ ਰੂਪ ਵਿੱਚ ਦਿੱਤੇ ਗਏ।
ਇਸ ਮੌਕੇ ਤੇ ਪ੍ਰੋਫੈਸਰ ਹਰਵਿੰਦਰ ਸਿੰਘ ਸੈਣੀ ਡੀਨ ਯੁਵਕ ਭਲਾਈ ਵਿਭਾਗ ,ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾਕਟਰ ਕਮਲੇਸ਼ ਗਲੇਰੀਆ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਪ੍ਰੋਫੈਸਰ ਅਮਨਦੀਪ ਸਿੰਘ ਡਾਇਰੈਕਟਰ ਯੁਵਕ ਭਲਾਈ ਅਤੇ ਮੁਖੀ ਐਜੂਕੇਸ਼ਨ ਵਿਭੀਗ ਵੱਲੋਂ ਇਸ ਮਿੰਨੀ ਮੈਰਾਥਨ ਨੂੰ ਆਪਣੀ ਯੋਗ ਅਗਵਾਈ ਸਦਕਾ ਸਿਰੇ ਚੜ੍ਹਾਇਆ। ਇਸ ਮੌਕੇ ਡਾ, ਅਮਿਤ ਚੋਪੜਾ ਡਾਇਰੈਕਟਰ ਪਲੇਸਮੈਂਟ ਡਾ. ਅਮਰਿੰਦਰ ਸਿੰਘ ਡਾ. ਪਰਮਿੰਦਰ ਸਿੰਘ ਡਾ. ਸਨੈਣਾ ਡਾ. ਅਰਸ਼ਦੀਪ ਸਿੰਘ ਅਤੇ , ਹੋਰ ਪਤਵੰਤੇ ਹਾਜਰ ਸਨ |