Big Breaking: ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਮਿਲੀ ਇਜਾਜ਼ਤ, ਪੜ੍ਹੋ ਭਾਰਤ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ
ਚੰਡੀਗੜ੍ਹ 2 ਅਕਤੂਬਰ 2025- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਭਾਰਤ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਰਿਪੋਰਟਾਂ ਅਨੁਸਾਰ, ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਸਿੱਖ ਸ਼ਰਧਾਲੂਆਂ ਨੂੰ ਰਾਹਤ ਮਿਲੀ ਹੈ। ਹੁਣ, ਸ਼ਰਧਾਲੂ ਮੱਥਾ ਟੇਕਣ ਲਈ ਪਾਕਿਸਤਾਨ ਜਾ ਸਕਣਗੇ। ਇਥੇ ਦੱਸਦੇ ਚੱਲੀਏ ਕਿ ਕੁੱਝ ਸਮਾਂ ਪਹਿਲਾਂ ਭਾਰਤ-ਪਾਕਿਸਤਾਨ ਵਿਚਾਲੇ ਲੱਗੀ ਜੰਗ ਕਾਰਨ ਕੇਂਦਰ ਸਰਕਾਰ ਨੇ ਸਿੱਖ ਜਥਿਆਂ ਤੇ ਪਾਕਿਸਤਾਨ ਜਾਣ ਉੱਤੇ ਰੋਕ ਲਗਾ ਦਿੱਤੀ ਸੀ।
.jpg)
.jpg)
.jpg)
ਦੱਸ ਦਈਏ ਕਿ ਕੁੱਝ ਦਿਨ ਪਹਿਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਬੰਦ ਕੀਤੇ ਬਾਰਡਰ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ। SGPC ਦੀ ਇਸ ਮੰਗ ਤੇ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।