ਫਿਰੌਤੀ ਨੂੰ ਲੈ ਕੇ ਹਾਰਡਵੇਅਰ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ ਦੋ ਹੋਰ ਗਿਰਫਤਾਰ
ਕੁੱਲ ਚਾਰ ਗਿਰਫਤਾਰ ਦੋਸ਼ੀਆਂ ਵਿੱਚ ਇੱਕ ਔਰਤ ਵੀ ਸ਼ਾਮਿਲ,
ਰੋਹਿਤ ਗੁਪਤਾ, ਗੁਰਦਾਸਪੁਰ
ਬੀਤੀ ਇਕ ਅਕਤੂਬਰ ਦੀ ਦੇਰ ਸ਼ਾਮ ਨੂੰ ਬੋਬੀ ਹਾਰਡਵੇਅਰ ਸਟੋਰ ਧਰਮਕੋਟ ਰੰਧਾਵਾ ਵਿਖੇ ਤਿੰਨ ਅਨਪਸਾਤੇ ਮੁਲਜ਼ਮਾਂ ਵੱਲੋਂ ਬੰਦ ਦੁਕਾਨ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਨੂੰ ਲੈ ਕੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਅਨਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਸੀ ਤੇ ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਭ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਬੀਤੀ ਇਕ ਅਕਤੂਬਰ ਨੂੰ ਦਨੇਸ਼ ਕੁਮਾਰ ਬੋਬੀ ਹਾਰਡਵੇਅਰ ਸਟੋਰ ਉੱਪਰ ਫਰੋਤੀ ਨੂੰ ਲੈ ਕੇ ਅਨਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਤੇ ਇਸ ਸਬੰਧੀ ਮੁਕਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ । ਤਫਤੀਸ਼ ਤੋਂ ਬਾਅਦ ਇਸ ਮੁਕਦਮੇ ਵਿੱਚ ਹੁਣ ਤੱਕ ਇੱਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਉਕਤ ਔਰਤ ਅਤੇ ਇੱਕ ਮੁਲਜਮ ਨੂੰ ਪਹਿਲਾਂ ਹੀ ਪੁਲਿਸ ਵੱਲੋਂ ਜੇਲ ਭੇਜ ਦਿੱਤਾ ਗਿਆ ਸੀ ਤੇ ਇਸੇ ਹੀ ਮਾਮਲੇ ਵਿੱਚ ਦੋ ਹੋਰ ਦੋ ਮੁਲਜ਼ਮਾਂ ਨੂੰ ਇੱਕ ਦੇਸੀ ਪਿਸਤੌਲ ਤੇ ਅਤੇ ਜਿੰਦਾ ਰੋਂਦ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।