ਚੈਕਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ 9 ਅਕਤੂਬਰ 2025 : SSP ਰੂਪਨਗਰ ਗੁਲਨੀਤ ਸਿੰਘ ਖੁਰਾਣਾ (IPS) ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਵੱਲੋਂ ਇੰਟਰਸਟੇਟ ਨਾਕਾਬੰਦੀ ਕਰਕੇ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ , ਇਸ ਕਾਰਵਾਈ ਦਾ ਉਦੇਸ਼ ਮਾੜੇ ਅਨਸਰਾਂ 'ਤੇ ਨਿਗਰਾਨੀ ਵਧਾਉਣਾ ਅਤੇ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਮਜ਼ਬੂਤ ਕਰਨੀ ਸੀ , ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਲਗਾਏ ਨਾਕਿਆਂ 'ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ , ਇਸ ਦੌਰਾਨ ਡਰਾਈਵਰਾਂ ਦੇ ਦਸਤਾਵੇਜ਼ ਚੈਕ ਕੀਤੇ ਗਏ ਅਤੇ ਸ਼ੱਕੀ ਵਿਅਕਤੀਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ
SSP ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਰੂਪਨਗਰ ਪੁਲਿਸ ਜਨਤਾ ਦੀ ਸੁਰੱਖਿਆ ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ , ਉਨ੍ਹਾਂ ਕਿਹਾ ਕਿ ਕਾਨੂੰਨ-ਵਿਰੋਧੀ ਤੱਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ