ਸੜ੍ਹਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 09 ਅਕਤੂਬਰ 2025 : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਚਨਾਰਥਲ ਖੁਰਦ ਤੋਂ ਚਨਾਰਥਲ ਮੰਡੀ ਤੱਕ ਲਗਪਗ 02 ਕਿਲੋਮੀਟਰ ਸੜ੍ਹਕ ਤੇ 34.55 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦੀ ਸੁਰੂਆਤ ਕਰਵਾਈ , ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ ਵਰਤੇ ਜਾਣ ਵਾਲੇ ਆਰ.ਡੀ.ਐਫ. ਦੇ ਪੈਸੇ ਪੰਜਾਬ ਸਰਕਾਰ ਨੂੰ ਨਾ ਦੇਣ ਦੇ ਬਾਵਜੂਦ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸੜ੍ਹਕ ਸਹੂਲਤਾਂ ਦੇਣ ਵਿੱਚ ਕਿਸੇ ਕਿਸਮ ਦੀ ਖੜੋਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪ੍ਰੰਤੂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਜੋ ਵਿਸ਼ਵਾਸ ਦਿਖਾਇਆ ਹੈ ਉਸ ਨੂੰ ਵੇਖਦੇ ਹੋਏ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ
ਸ. ਰਾਏ ਨੇ ਕਿਹਾ ਕਿ ਹਲਕੇ ਦੀਆਂ ਵੱਖ-ਵੱਖ ਸੜ੍ਹਕਾਂ ਦੀ ਕਾਇਆ ਕਲਪ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਹਲਕੇ ਦੇ ਲੋਕਾਂ ਦੀ ਸੜਕਾਂ ਸਬੰਧੀ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਚਨਾਰਥਲ ਖੁਰਦ ਤੋਂ ਚਨਾਰਥਲ ਮੰਡੀ ਤੱਕ ਦੀ ਇਸ ਸੜ੍ਹਕ ਦੀ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਚੱਲੀ ਆ ਰਹੀ ਸੀ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਪੇਸ਼ ਆਉਂਦੀ ਸੀ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਬਣਨ ਨਾਲ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਦੂਸਰੀਆਂ ਸੜਕਾਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਬਿਨਾਂ ਕੱਟ 24 ਘੰਟੇ ਬਿਜਲੀ ਸਪਲਾਈ ਦੇਣ ਲਈ ਮਿਸ਼ਨ ਰੌਸ਼ਨ ਪੰਜਾਬ ਸ਼ੁਰੂ ਕੀਤਾ ਹੈ ਉਸੇ ਤਰ੍ਹਾਂ ਮਿਆਰੀ ਸੜਕ ਸਹੂਲਤਾਂ ਦੇਣ ਲਈ ਵੀ ਸੜਕਾਂ ਦੇ ਨਵਨਿਰਮਾਣ ਤੇ ਅਪਗ੍ਰੇਡੇਸ਼ਨ ਦਾ ਕੰਮ ਵੀ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ , ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਣ ਵਾਲੇ ਵਿਕਾਸ ਕੰਮਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਾ ਰਹੇ , ਇਸ ਮੌਕੇ ਕਾਰਜਕਾਰੀ ਇੰਜੀਨੀਅਰ ਕਰਨ ਮਿੱਤਲ, ਸਰਪੰਚ ਰਾਜਦੀਪ ਸਿੰਘ ਰਾਜੂ, ਗੁਰਮੇਲ ਸਿੰਘ, ਮਨਦੀਪ ਸਿੰਘ ਪੋਲਾ, ਕੁਲਵੀਰ ਟਿਵਾਣਾ, ਰਮੇਸ਼ ਕੁਮਾਰ ਸੋਨੂੰ, ਰਾਜੂ ਸਰਪੰਚ ਚਨਾਰਥਲ ਖੁਰਦ ਤੇ ਭਰਪੂਰ ਸਿੰਘ ਵੀ ਹਾਜ਼ਰ ਸਨ