ਤਿਉਹਾਰਾਂ ਦੇ ਮੱਦੇ ਨਜ਼ਰ ਟਰੈਫਿਕ ਪੁਲਿਸ ਨੇ ਲਗਾਏ ਵਿਸ਼ੇਸ਼ ਨਾਕੇ,
ਪਟਾਕੇ ਮਾਰਨ ਵਾਲੇ ਬੁਲਟ ਚਾਲਕ ਨੂੰ 5000 ਦਾ ਚਲਾਨ ਕੱਟ ਕੇ ਹੱਥ ਚ ਫੜਾਇਆ
ਰੋਹਿਤ ਗੁਪਤਾ
ਗੁਰਦਾਸਪੁਰ , 10 ਅਕਤੂਬਰ 2025 :
ਕਰਵਾ ਚੌਥ , ਧੰਨ ਤੇਰਸ ,ਦਿਵਾਲੀ ਅਤੇ ਹੋਰ ਤਿਉਹਾਰਾਂ ਨੂੰ ਲੈ ਕੇ ਜਿੱਥੇ ਬਜ਼ਾਰਾਂ ਵਿੱਚ ਭੀੜ ਵੇਖਣ ਨੂੰ ਮਿਲ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਲੋਕ ਖਰੀਦਦਾਰੀ ਕਰਨ ਬਾਜ਼ਾਰਾਂ ਵਿੱਚ ਪਹੁੰਚ ਰਹੇ ਹਨ ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਅਨਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੀ ਲਗਾਤਾਰ ਮੁਸਤੈਦ ਨਜ਼ਰ ਆ ਰਹੀ ਹੈ। ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਵੀ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਆਣ ਜਾਣ ਵਾਲੀਆ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦੇ ਇੱਕ ਵਿਸ਼ੇਸ਼ ਨਾਕੇ ਦੌਰਾਨ ਇੱਕ ਬੁਲਟ ਸਵਾਰ ਦਾ 5000 ਰੁਪਏ ਦਾ ਚਲਾਨ ਕੱਟਿਆ ਗਿਆ ਜਿਸ ਦਾ ਬੁਲਟ ਪਟਾਕੇ ਮਾਰ ਰਿਹਾ ਸੀ ਜਦਕਿ ਕੁਝ ਅੰਡਰ ਏਜ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਗਏ । ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ ਤੇ ਤਿਉਹਾਰਾਂ ਦੇ ਮੱਦੇ ਨਜ਼ਰ ਸ਼ਰਾਰਤੀ ਅੰਸਰਾਂ ਤੇ ਨਜ਼ਰ ਰੱਖਣ ਲਈ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਵਈ ਕੀਤੀ ਜਾ ਰਹੀ ਹੈ। ਉੱਥੇ ਹੀ ਉਹਨਾਂ ਨੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੀ ਹਿਦਾਇਤ ਕੀਤੀ ਗਈ ਪ੍ਰਸ਼ਾਸਨ ਦੀ ਹਿਦਾਇਤਾਂ ਦੇ ਅਨੁਸਾਰ ਹੀ ਪਟਾਕੇ ਵੇਚਣ ਅਤੇ ਰਿਹਾਇਸ਼ੀ ਇਲਾਕੇ ਵਿੱਚ ਪਟਾਕੇ ਵੇਚਣ ਲਈ ਨਾ ਲਗਾਉਣ ।