ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਬਟਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਰੋਹਿਤ ਗੁਪਤਾ
ਬਟਾਲਾ,10 ਅਕਤੂਬਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਸ਼ੑੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ, ਡਾ. ਅਮਰੀਕ ਸਿੰਘ ਜੀ ਦੀ ਨਿਗਰਾਨੀ ਹੇਠ ਬਟਾਲਾ ਵਿਖੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਅਮਰੀਕ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਦਿਨੋ ਦਿਨ ਪ੍ਰਦੂਸ਼ਣ ਵਿਚ ਵਾਧਾ ਤਾਂ ਹੋ ਹੀ ਰਿਹਾ ਹੈ , ਇਸ ਦੇ ਨਾਲ ਨਾਲ ਜਮੀਨ ਵਿਚਲੇ ਜਰੂਰੀ ਤੱਤ ਵੀ ਨਸ਼ਟ ਹੋ ਰਹੇ ਹਨ ਤੇ ਸਾਡੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਹਨਾਂ ਕਿਹਾ ਕਿ ਪਰਾਲੀ ਦੀ ਅੱਗ ਦੇ ਧੂੰਏ ਕਾਰਨ ਕਈ ਵਾਰ ਸੜਕਾਂ ਤੇ ਅਉਂਦੇ ਜਾਂਦੇ ਰਾਹੀਆਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਖੇਤਾਂ ਵਿਚ ਲਗਾਈ ਅੱਗ ਕਾਰਨ ਹਾਦਸੇ ਵੀ ਹੋ ਜਾਂਦੇ ਹਨ।
ਉਹਨਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਹਿਕਮੇ ਵੱਲੋ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦੀਆਂ ਕੇਵਲ ਗੱਠਾਂ ਬਣਾ ਕੇ ਖੇਤ ਖਾਲੀ ਕਰਨ ਦੀ ਬਜਾਏ, ਝੋਨੇ ਦੀ ਪਰਾਲੀ ਨੂੰ ਸੁਪਰ ਸੀਡਰ ਦੀ ਵਰਤੋਂ ਕਰਕੇ ਖੇਤ ਵਿੱਚ ਵਾਹ ਕੇ ਕਣਕ ਦੀ ਬੀਜਾਈ ਕੀਤੀ ਜਾਵੇ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਹਨਾ ਵੱਲੋ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਬਿਜਾਈ ਕੀਤੀ ਗਈ ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਅਤੇ ਸਹੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਸਿਮਰਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਟਾਲਾ ਵਲੋਂ ਕਣਕ ਦੀਆਂ ਵੱਖ-ਵੱਖ ਕਿਸਮਾਂ ਬਾਰੇ ਦੱਸਿਆ ਗਿਆ ਅਤੇ ਕਣਕ ਦੀ ਬਿਜਾਈ ਵਾਸਤੇ ਡੀ.ਏ.ਪੀ ਖਾਦ ਦੇ ਬਦਲਵੇ ਪੑਬੰਧਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਾਸਪੁਰ ਟੇੑਨਿੰਗ ਵੱਲੋਂ ਕਿਸਾਨ ਨਿੱਧੀ ਸਕੀਮ ਅਧੀਨ ਕਿਸਨਾਂ ਨੂੰ ਜਾਗਰੂਕ ਕੀਤਾ ਅਤੇ ਲਾਭਪਾਤਰੀਆ ਨੂੰ ਆ ਰਹੀਆਂ ਮੁਸ਼ਕਿਲਾ ਦਾ ਹੱਲ ਦੱਸਿਆ।
ਡਾ. ਸੰਦੀਪ ਸਿੰਘ ਢਿੱਲੋਂ ਖੇਤੀਬਾੜੀ ਅਫਸਰ,ਟੇੑਨਿੰਗ ਗੁਰਦਾਸਪੁਰ ਵਲੋ ਸਰੋਂ ਅਤੇ ਗੰਨੇ ਦੀ ਸਫਲ ਕਾਸ਼ਤ ਸਬੰਧੀ ਕਿਸਾਨਾ ਨੂੰਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫਸਲਾ ਦੀ ਰਹਿੰਦ ਖਹੂੰਦ ਨੂੰ ਬਿਨਾ ਅੱਗ ਲਗਾਏ ਸੁਪਰ ਸੀਡਰ ਦੀ ਵਰਤੋ ਕਰਕੇ ਜਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨਾ ਚਾਹੀਦਾ ਹੈ।
ਕੈਂਪ ਦੇ ਅਖੀਰ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਸ਼ੑੀ ਦਲਵਿੰਦਰਜੀਤ ਸਿੰਘ ਦੇ ਹੁਕਮਾਂ ਤਹਿਤ ਡਾ. ਅਮਰੀਕ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਵੱਲੋ ਬਲਾਕ-ਬਟਾਲਾ ਦੇ ਪਿੱਛਲੇ ਸਾਲਾਂ ਦੌਰਾਨ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਾਣ ਵਜੋਂ 'ਵਾਤਾਵਰਣ ਦੇ ਰਖਵਾਲੇ' ਵਾਲੀਆਂ ਟੀ-ਸ਼ਰਟਾਂ ਦਿੱਤੀਆਂ ਗਈਆ।
ਇਸ ਮੌਕੇ ਖੇਤੀਬੜੀ ਵਿਭਾਗ ਬਟਾਲਾ ਤੋਂ ਸ਼ੑੀਮਤੀ ਪਰਮਬੀਰ ਕੌਰ ਏ.ਡੀ.ਉ, ਸ਼ੑੀਮਤੀ ਕਵਲਜੀਤ ਕੌਰ ਏ.ਡੀ.ਉ, ਸ਼ੑੀ ਰਣਜੀਤ ਸਿੰਘ ਏ.ਈ.ਉ, ਸ਼ੑੀਮਤੀ ਕੁਲਵਿੰਦਰ ਕੌਰ ਏ.ਈ.ਉ, ਸ਼ੑੀ ਗੁਰਸ਼ਰਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ , ਸ਼ੑੀ ਰਣਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਅਵਤਾਰ ਸਿੰਘ ਆਦਿ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਮਨਜਿੰਦਰ ਸਿੰਘ, ਪਿੑਤਪਾਲ ਸਿੰਘ, ਹਰਪਾਲ ਸਿੰਘ, ਜੋਗਾ ਸਿੰਘ, ਸੁੱਚਾ ਸਿੰਘ, ਗੁਰਬੀਰ ਸਿੰਘ, ਹਰਜੀਤ ਸਿੰਘ,ਸਤਨਾਮ ਸਿੰਘ, ਮਨਪੑੀਤ ਸਿੰਘ ਆਦਿ ਹਾਜ਼ਰ ਸਨ।