ਜੁਝਾਰੂ ਵਲੰਟੀਅਰ ਕੁਲਦੀਪ ਲੇਹਲ ਨੂੰ ਮਿਲੀ ਜਿੰਮੇਵਾਰੀ- ਬਟਾਲਾ ਹਲਕੇ ਦੇ ਸ਼ੋਸ਼ਲ ਮੀਡੀਆ ਕੁਆਰਡੀਨੇਟਰ ਨਿਯੁਕਤ
ਵਿਧਾਇਕ ਸ਼ੈਰੀ ਕਲਸੀ ਵਲੋਂ ਦਿੱਤੇ ਮਾਣ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ : ਕੁਲਦੀਪ ਲੇਹਲ
ਰੋਹਿਤ ਗੁਪਤਾ
ਬਟਾਲਾ, 10 ਅਕਤੂਬਰ- ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ੋਸ਼ਲ ਮੀਡੀਆ ਰਾਹੀਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਸਾਹਮਣੇ ਲਿਆਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਤੇ ਬਟਾਲਾ ਹਲਕੇ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਮ ਆਦਮੀ ਪਾਰਟੀ ਦੇ ਨੌਜਵਾਨ,ਜੁਝਾਰੂ ਅਤੇ ਮਿਹਨਤੀ ਆਗੂ ਕੁਲਦੀਪ ਸਿੰਘ ਲੇਹਲ ਧਾਰੀਵਾਲ ਨੂੰ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਸ਼ੋਸ਼ਲ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸ਼ੋਸਲ ਮੀਡੀਆ ਕੁਆਰਡੀਨੇਟਰ ਕੁਲਦੀਪ ਸਿੰਘ ਲੇਹਲ ਧਾਰੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਜਿੱਥੇ ਵਿਸ਼ੇਸ ਰੂਪ ’ਚ ਸਨਮਾਨਿਤ ਕੀਤਾ, ਉਥੇ ਹੀ ਕਿਹਾ ਕਿ ਕੁਲਦੀਪ ਸਿੰਘ ਲੇਹਲ ਹੋਰ ਵੀ ਸੰਜੀਦਗੀ ਨਾਲ ਪਾਰਟੀ ਨੂੰ ਸ਼ਕਤੀਸ਼ਾਲੀ ਬਣਾਉਣ ’ਚ ਆਪਣਾ ਯੋਗਤਾਨ ਵੱਧ ਚੜ੍ਹ ਕੇ ਪਾਉਣਗੇ।
ਇਸ ਮੌਕੇ ਬਟਾਲਾ ਹਲਕੇ ਦੇ ਸ਼ੋਸ਼ਲ ਮੀਡੀਆ ਦੇ ਪ੍ਰਧਾਨ ਕੁਲਦੀਪ ਸਿੰਘ ਲੇਹਲ ਧਾਰੀਵਾਲ ਨੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਉਹਨਾਂ ਨੂੰ ਸੌਪੀ ਗਈ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਇੱਥੇ ਜਿਕਰਯੋਗ ਹੈ ਕਿ ਕੁਲਦੀਪ ਸਿੰਘ ਲੇਹਲ ਪਾਰਟੀ ਦੇ ਬਹੁਤ ਹੀ ਵਫਾਦਾਰ ਵਰਕਰ ਹਨ, ਜੋ ਪੂਰੀ ਲਗਨ ਨਾਲ ਪਾਰਟੀ ਦੀ ਲਗਾਤਾਰ ਸੇਵਾ ਕਰਦੇ ਆ ਰਹੇ ਹਨ। ਉਹਨਾਂ ਦੀ ਇਮਾਨਦਾਰੀ ਨੂੰ ਦੇਖਦੇ ਹੋਏ ਪਾਰਟੀ ਵਲੋਂ ਉਹਨਾਂ ਨੂੰ ਇਹ ਜਿੰਮੇਵਾਰੀ ਸੌਪੀ ਗਈ ਹੈ।