ਪੰਜਾਬ ਦੇ ਲੱਖਾਂ ਮੁਲਾਜ਼ਮ ਬਗੈਰ ਡੀਏ ਤੇ ਭੱਤਿਆਂ ਦੇ ਮਨਾਉਣਗੇ ਕਾਲੀ ਦੀਵਾਲੀ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀ ਕਰ ਸਕੀ ਪੰਜਾਬ ਸਰਕਾਰ - ਜਸਵਿੰਦਰ ਸਿੰਘ ਸਮਾਣਾ
ਹਰ ਵਰਗ ਸਰਕਾਰ ਖਿਲਾਫ ਚੱਲਣ ਲਈ ਮਜਬੂਰ- ਪਰਮਜੀਤ ਸਿੰਘ ਪਟਿਆਲਾ
ਪਟਿਆਲਾ 11 ਅਕਤੂਬਰ 2025:-
ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਹੁਣ ਤੱਕ ਨਹੀਂ ਦੇ ਸਕੀ। ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਬਣੀ ਇਹ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਹੁਣ ਤੱਕ ਬਕਾਇਆ ਡੀਏ, ਪੇਂਡੂ ਭੱਤਿਆਂ ਸਮੇਤ ਹੋਰ ਬੰਦ ਕੀਤੇ ਭੱਤਿਆਂ ਨੂੰ ਹੁਣ ਤੱਕ ਨਹੀ ਸ਼ੁਰੂ ਕਰ ਸਕੀ। ਜਦੋਂ ਕਿ ਗਵਾਂਢੀ ਸੂਬੇ ਹਿਮਾਚਲ ਅਤੇ ਹਰਿਆਣਾ ਦੀਆਂ ਸਰਕਾਰਾਂ ਆਪਣੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੋਂ ਲਗਭਗ 16 % ਜ਼ਿਆਦਾ ਡੀਏ ਕੇਦਰ ਸਰਕਾਰ ਦੀ ਤਰਜ਼ ਦੇ ਰਹੇ ਹਨ। ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਲਈ ਵੀ ਹੁਣ ਤੱਕ ਆਪਣੇ ਐਲਾਨ ਮੁਤਾਬਕ ਮੁਲਾਜ਼ਮਾਂ ਨੂੰ ਉਹਨਾਂ ਦਾ ਬਣਦਾ ਹੱਕ ਨਹੀਂ ਦੇ ਸਕੀ। ਜਦੋਂ ਕਿ ਗੁਆਂਢੀ ਸੂਬੇ ਹਿਮਾਚਲ ਵਿੱਚ ਬਣੀ ਕਾਂਗਰਸ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇ ਲਾਭ ਆਪਣੇ ਸਾਰੇ ਮੁਲਾਜ਼ਮਾਂ ਨੂੰ ਦੇ ਰਹੀ ਹੈ। ਹੁਣ ਤੱਕ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੂਜੇ ਰਾਜਾਂ ਵਿੱਚ ਹੋਈਆਂ ਵੋਟਾਂ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਹੋਣ ਦੇ ਜੋ ਵਾਅਦੇ ਦਿਖਾਏ ਹਨ ਉਹ ਸਭ ਝੂਠ ਹੈ। ਪੰਜਾਬ ਦੇ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਮੁੱਖ ਮੰਤਰੀ ਪੰਜਾਬ ਨੇ ਵੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਜੋ ਨੋਟੀਫਿਕੇਸ਼ਨ ਜਾਰੀ ਕਰਕੇ ਵੀਡੀਓ ਜਾਰੀ ਕੀਤਾ ਸੀ ਉਹ ਵੀ ਹੁਣ ਤੱਕ ਝੂਠੀ ਇਸ਼ਤਿਹਾਰਬਾਜ਼ੀ ਦਾ ਹੀ ਨਤੀਜਾ ਨਿਕਲਿਆ ਹੈ। ਹੁਣ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਖਿਲਾਫ ਵੱਡੇ ਸੰਘਰਸ਼ ਦੇ ਰੋਂਅ ਵਿੱਚ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ 2020 ਤੋਂ ਬਾਅਦ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ਤੇ ਜੋ ਸੱਤਵਾਂ ਪੇਅ ਕਮਿਸ਼ਨ ਲਾਗੂ ਕਰ ਰਹੀ ਹੈ ਉਹ ਮੁਲਾਜ਼ਮਾਂ ਨਾਲ ਇੱਕ ਧੋਖਾ ਹੈ। ਮੁਲਾਜ਼ਮ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਬਿਲਕੁਲ ਵੀ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਗੰਭੀਰ ਨਹੀਂ ਦਿਖੀ ਤਾਂ 2027 ਵਿੱਚ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ,ਜਗਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ, ਰਜਿੰਦਰ ਜਵੰਦਾ, ਟਹਿਲਬੀਰ ਸਿੰਘ,ਹਰਦੀਪ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਉੱਪਲ, ਹਰਵਿੰਦਰ ਸਿੰਘ ਖੱਟੜਾ, ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ ਸਮਾਣਾ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਮਨਦੀਪ ਸਿੰਘ ਕਾਲੇਕੇ, ਸ਼ਿਵਪ੍ਰੀਤ ਪਟਿਆਲਾ, ਬਲਜਿੰਦਰ ਸਿੰਘ ਪਠੋਣੀਆ, ਰਜਿੰਦਰ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸ਼ਪਿੰਦਰਜੀਤ ਸ਼ਰਮਾ ਧਨੇਠਾ, ਬੱਬਨ ਭਾਦਸੋਂ ,ਜੁਗਪ੍ਰਗਟ ਸਿੰਘ ਸਾਥੀ ਮੌਜੂਦ ਰਹੇ।