ਗੁਰੂਦਵਾਰਾ ਸਾਹਿਬ ਨਤਮਸਤਕ ਹੁੰਦੇ ਹੋਏ DSP ਜਸ਼ਨਦੀਪ ਸਿੰਘ ਮਾਨ
ਦੀਦਾਰ ਗੁਰਨਾ
ਸ੍ਰੀ ਅਨੰਦਪੁਰ ਸਾਹਿਬ 11 ਅਕਤੂਬਰ 2025 : ਜਿਲ੍ਹਾ ਰੂਪਨਗਰ ਦੇ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਵੇਂ ਡੀ.ਐਸ.ਪੀ. (ਸਬ ਡਵੀਜ਼ਨਲ ਪੁਲਿਸ ਅਧਿਕਾਰੀ) ਵਜੋਂ ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ , ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ,
ਇਸ ਮੌਕੇ ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਉਹ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ, ਅਪਰਾਧ ਅਤੇ ਨਸ਼ੇ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਪੁਲਿਸ ਤੇ ਜਨਤਾ ਦਰਮਿਆਨ ਭਰੋਸੇ ਨੂੰ ਵਧਾਉਣ ਨੂੰ ਆਪਣੀ ਪ੍ਰਾਥਮਿਕਤਾ ਬਣਾਉਣਗੇ , ਉਹਨਾਂ ਨੇ ਗੁਰੂਦਵਾਰਾ ਸਾਹਿਬ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਲੈ ਕੇ ਆਪਣੇ ਕੰਮ ਦੀ ਸ਼ੁਰੂਆਤ ਕੀਤੀ