ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ "ਸਵੈ ਇਛੱਕ ਖੂਨਦਾਨ ਕੈਂਪ" ਲੱਗਾ
ਨਵਾਂਸ਼ਹਿਰ/ਬੰਗਾ 11 ਅਕਤੂਬਰ (ਸੰਧੂ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ.ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਸਦਕਾ "ਸਵੈ ਇਛੱਕ ਖੂਨਦਾਨ ਕੈਂਪ" ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਾ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੀਤਾ। ਉਹਨਾਂ ਨੇ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ । ਖ਼ੂਨਦਾਨ ਕਰਨ ਨਾਲ ਅਸੀਂ ਅਨੇਕ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਹਨਾਂ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ । ਇਸ ਮੌਕੇ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਬੀ. ਟੀ. ਉ. ਡਾ. ਰਾਹੁਲ ਗੋਇਲ ਨੇ ਜਾਣਕਾਰੀ ਪ੍ਰਦਾਨ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਿਰਫ਼ ਇੱਕ ਹੀ ਮਰੀਜ਼ ਨੂੰ ਨਹੀਂ ਬਲਕਿ ਇਕ ਤੋਂ ਵੱਧ ਮਰੀਜ਼ਾਂ ਨੂੰ ਲਾਭ ਪ੍ਰਾਪਤ ਹੁੰਦਾ ਹੈ, ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜਮਾ, ਆਰ. ਬੀ. ਸੀ. ਪਲੇਟਲੈਟ ਦੇ ਤੌਰ ਤੇ ਅਤੇ ਹਿਮੋਫੀਲੀਆਂ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਲਈ ਕੰਮ ਆਉਂਦੇ ਹਨ । ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵੱਲੋਂ ਮੁੱਖ ਮਹਿਮਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਬਲੱਡ ਸੈਂਟਰ ਦੀ ਸਮੁੱਚੀ ਟੀਮ ਅਤੇ ਖੂਨਦਾਨੀ ਵਾਲੰਟੀਅਰਾਂ ਦਾ ਧੰਨਵਾਦ ਕੀਤਾ । ਇਸ ਕੈਂਪ ਵਿਚ ਖੂਨਦਾਨੀ ਵਾਲੰਟੀਅਰਾਂ ਵੱਲੋਂ ਨਿਸ਼ਕਾਮ ਸੇਵਾ ਕਰਦੇ ਹੋਏ 25 ਯੂਨਿਟ ਖੂਨਦਾਨ ਕੀਤਾ ਗਿਆ । ਇਸ ਮੌਕੇ ਡਾ. ਤਰਸੇਮ ਸਿੰਘ ਭਿੰਡਰ ਪ੍ਰਿੰਸੀਪਲ, ਐੱਨ.ਐੱਸ.ਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ ਵੱਲੋਂ ਮਹਿਮਾਨਾਂ ਅਤੇ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਕੈਂਪ ਨੂੰ ਸਫਲ ਕਰਨ ਵਿਚ ਡਾ. ਗੁਰਵਿੰਦਰ ਸਿੰਘ, ਪ੍ਰੋ. ਮਨਮੰਤ ਸਿੰਘ, ਪ੍ਰੋ. ਕਿਸ਼ੋਰ ਕੁਮਾਰ, ਸੁਪਰਡੈਂਟ ਸ. ਪਰਮਜੀਤ ਸਿੰਘ, ਪ੍ਰੋ. ਓਂਕਾਰ ਸਿੰਘ, ਵਲੰਟੀਅਰ ਨਵਨੀਤ ਕੌਰ, ਰਣਜੀਤ, ਸਿਧਾਰਥ, ਰਾਘਵ, ਡਾ ਰਾਹੁਲ ਗੋਇਲ ਬੀ. ਟੀ. ਉ., ਡਾ ਕੁਲਦੀਪ ਸਿੰਘ ਮੈਡੀਕਲ ਅਫ਼ਸਰ, ਮਨਜੀਤ ਸਿੰਘ ਇੰਚਾਰਜ ਬਲੱਡ ਸੈਂਟਰ ਦਾ ਵਿਸ਼ੇਸ਼ ਸਹਿਯੋਗ ਰਿਹਾ ।