ਗੁਰਦਾਸਪੁਰ: ਡੇਂਗੂ ਖ਼ਿਲਾਫ਼ ਫੋਗਿੰਗ ਮੁਹਿੰਮ ਦੀ ਸ਼ੁਰੂਆਤ
ਰੋਹਿਤ ਗੁਪਤਾ
ਗੁਰਦਾਸਪੁਰ, 12 ਅਕਤੂਬਰ 2025-ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ, ਜ਼ਿਲ੍ਹਾ ਇੰਚਾਰਜ ਟ੍ਰੇਡ ਵਿੰਗ ਸਿਮਰਜੀਤ ਸਿੰਘ ਸਾਬ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਡੇਂਗੂ ਖ਼ਿਲਾਫ਼ ਵਿਸ਼ਾਲ ਫੋਗਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਹੇਠ ਉਹਨਾਂ ਨੇ ਆਪਣੇ ਸਾਥੀਆਂ ਸਮੇਤ ਗੁਰਦਾਸਪੁਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ‘ਚ ਫੋਗਿੰਗ ਕਰਵਾਈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਸਿਮਰਜੀਤ ਸਿੰਘ ਸਾਬ ਨੇ ਕਿਹਾ ਕਿ ਇਹ ਮੁਹਿੰਮ ਡੇਂਗੂ-ਮੁਕਤ ਗੁਰਦਾਸਪੁਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਹਨਾਂ ਨੇ ਕਿਹਾ ਕਿ ਸਾਫ਼-ਸੁਥਰਾ ਮਾਹੌਲ ਹੀ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਵਧੀਆ ਤਰੀਕਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ ਅਤੇ ਸਫ਼ਾਈ ‘ਤੇ ਖਾਸ ਧਿਆਨ ਦਿਓ। ਉਹਨਾਂ ਕਿਹਾ ਕਿ ਇਹ ਮੁਹਿਮ ਲਗਾਤਾਰ ਅੱਗੇ ਵੀ ਜਾਰੀ ਰਹੇਗੀ, ਸਮੂਹ ਸ਼ਹਿਰਵਾਸੀ ਇਸ ਮੁਹਿੰਮ ਵਿਚ ਸਾਡਾ ਸਹਿਯੋਗ ਕਰਨ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਯਤਨਾਂ ਦੇ ਨਾਲ ਨਾਲ ਸਮਾਜਿਕ ਸਹਿਯੋਗ ਨਾਲ ਹੀ ਡੇਂਗੂ ਵਰਗੀਆਂ ਬਿਮਾਰੀਆਂ ‘ਤੇ ਕਾਬੂ ਪਾਇਆ ਜਾ ਸਕਦਾ ਹੈ।
ਫੋਗਿੰਗ ਮੁਹਿੰਮ ਦੌਰਾਨ ਸਿਮਰਜੀਤ ਸਿੰਘ ਸਾਬ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਅਤੇ ਸਿਹਤ ਪ੍ਰਤੀ ਸਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨਾਂ ਦੇ ਨਾਲ ਆਸ਼ੂ ਰੰਧਾਵਾ, ਹੇਮਜੋਤ ਸਿੰਘ ਰਿਸ਼ੀਕਾਂਤ, ਦਵਿੰਦਰ ਸਿੰਘ, ਰਾਜਿੰਦਰ ਨੰਦਾ, ਹਰਦੇਵ ਸਿੰਘ ਆਦਿ ਹਾਜ਼ਰ ਸਨ।