SSP ਗੁਲਨੀਤ ਖੁਰਾਣਾ
ਦੀਦਾਰ ਗੁਰਨਾ
ਰੂਪਨਗਰ, 13 ਅਕਤੂਬਰ 2025 : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਅਫਸਰ ਥਾਣਾ ਸਿਟੀ ਰੂਪਨਗਰ ਇੰਸਪੈਕਟਰ ਪਵਨ ਕੁਮਾਰ ਵੱਲੋਂ ਅਵਾਰਾ ਪਸ਼ੂਆਂ ਨੂੰ ਸ਼ਹਿਰ ਅੰਦਰ ਛੱਡਣ ਵਾਲਿਆ 3 ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਤੇਜਿੰਦਰ ਸੋਹਾਰ ਦੱਤ ਵਾਸੀ ਪਿੰਡ ਵਾਸਾ ਤਹਿਸੀਲ ਕੰਡਾਘਾਟ ਜ਼ਿਲ੍ਹਾ ਸੋਲਨ, ਓਮ ਪ੍ਰਕਾਸ਼ ਵਾਸੀ ਪਿੰਡ ਗੋਰਖੀਆ ਤਹਿਸੀਲ ਅਤੇ ਜ਼ਿਲ੍ਹਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਅਤੇ ਧਨੀ ਰਾਮ ਵਾਸੀ ਪਿੰਡ ਸਿਪੂਰ ਤਹਿਸੀਲ ਅਤੇ ਜ਼ਿਲ੍ਹਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਖਿਲਾਫ ਸਖ਼ਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 272 ਮਿਤੀ 11.10.2025 ਅ/ਧ 232, 291 ਬੀਐਨਐਸ ਐਂਡ ਸੈਕਸ਼ਨ 11 ਜਾਨਵਰਾਂ ਪ੍ਰਤੀ ਬੇਰਹਿਮੀ ਰੋਕਥਾਮ ਐਕਟ ਥਾਣਾ ਸਿਟੀ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ਅਤੇ ਇਸ ਮੁਕੱਦਮੇ ਦੀ ਡੂੰਘਾਈ ਨਾਲ ਤਫਤੀਸ਼ ਅਮਲ ਵਿੱਚ ਲਿਆਦੀ ਜਾਵੇਗੀ
ਉਨ੍ਹਾਂ ਦੱਸਿਆ ਕਿ ਰੂਪਨਗਰ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦੀ ਤਦਾਤ ਵਿੱਚ ਵਾਧਾ ਹੋਣ ਕਰਕੇ ਆਮ ਪਬਲਿਕ ਦਾ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਆਮ ਪਬਲਿਕ ਨੂੰ ਟਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਸਬੰਧੀ ਨਗਰ ਕੋਸਲ ਰੂਪਨਗਰ ਸ਼ਹਿਰ ਅੰਦਰ ਅਵਾਰਾ ਗਾਵਾਂ ਨੂੰ ਛੱਡਣ ਵਾਲੇ ਵਿਅਕਤੀਆ ਨੂੰ ਟਰੇਸ ਕੀਤਾ ਗਿਆ ਹੈ , ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਕਿਹਾ ਗਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਅਵਾਰਾ ਪਸ਼ੂਆਂ ਨੂੰ ਛੱਡਣ ਵਾਲੇ ਵਿਅਕਤੀਆਂ ਖਿਲਾਫ ਚਲਾਈ ਮੁਹਿੰਮ ਜਾਰੀ ਰਹੇਗੀ, ਜੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਰੂਪਨਗਰ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਹਿਫਾਜਤ ਪ੍ਰਤੀ ਵਚਨਬੱਧ ਹੈ