MLA ਸ਼ੈਰੀ ਕਲਸੀ ਨੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨਾਲ ਕੀਤੀ ਮੀਟਿੰਗ
ਬਟਾਲਾ ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਕੀਤਾ ਗੰਭੀਰ ਵਿਚਾਰ ਵਟਾਂਦਰਾ
ਰੋਹਿਤ ਗੁਪਤਾ
ਬਟਾਲਾ, 14 ਅਕਤੂਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਬਟਾਲਾ ਵਿਖੇ ਪਹੁੰਚੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਨਾਲ ਮੀਟਿੰਗ ਕੀਤੀ ਅਤੇ ਬਟਾਲਾ ਸਮੇਤ ਪੰਜਾਬ ਦੇ ਵੱਖ ਮੁੱਦਿਆਂ 'ਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਕ ਮੌਕੇ ਸ. ਨਾਨਕ ਸਿੰਘ, ਡੀ.ਆਈ.ਜੀ. ਬਾਰਡਰ ਰੇਜ਼ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਸੁਹੇਲ ਕਾਸਿਮ ਮੀਰ ਐਸਐਸਪੀ ਬਟਾਲਾ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਨਾਲ ਮੌਜੂਦਾਂ ਹਾਲਾਤ ਦੇ ਸਬੰਧ ਵਿੱਚ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਰ ਸਖ਼ਤ ਨਕੇਲ ਕੱਸਣ ਲਈ ਲਗਾਤਾਰ ਕਾਰਜਸ਼ੀਲ ਹੈ ਅਤੇ ਪੰਜਾਬ ਪੁਲਿਸ ਸੂਬੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਾ ਕੇਵਲ ਸੂਬੇ ਜਾ ਦੇਸ਼ ਵਿੱਚੋਂ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਬਲਕਿ ਵਿਦੇਸ਼ ਦੀ ਧਰਤੀ ਤੋਂ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਟਾਲਾ ਸਰਹੱਦੀ ਏਰੀਆ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਖਾਸਕਰਕੇ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਹੋਰ ਨਕੇਲ ਪਾਉਣ ਲਈ ਵਿਆਪਕ ਯਤਨ ਕੀਤੇ ਗਏ ਹਨ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਲੋਕ ਵੱਧ ਚੜ ਕੇ ਪੰਜਾਬ ਪੁਲਿਸ ਦਾ ਸਾਥ ਦੇ ਰਹੇ ਹਨ, ਜਿਸ ਸਦਕਾ ਪੁਲਿਸ ਵਲੋਂ ਵੱਡੀ ਤਦਾਦ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਨੂੰ ਫੜਨ ਦੇ ਨਾਲ ਨਾਲ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਮੁੜ ਵਸੇਬਾ ਵੀ ਕੀਤਾ ਗਿਆ ਹੈ।