ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਗੋਲੀਕਾਂਡ ਮਾਮਲੇ ਦਾ ਖੁਲਾਸਾ ਮੁੱਖ ਦੋਸ਼ੀ ਪਿਸ਼ਟਲ ਸਮੇਤ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 15 ਅਕਤੂਬਰ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ ਹੇਠ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਸੀ.ਆਈ.ਏ ਸਟਾਫ ਵੱਲੋਂ ਮੈਨੇਜਰ ਵਿਸ਼ਾਲ ਬਾਂਸਲ ਉੱਤੇ ਗੋਲੀ ਚਲਾਉਣ ਵਾਲਾ ਮੁੱਖ ਦੋਸ਼ੀ ਪਿਸ਼ਟਲ ਸਮੇਤ ਕਾਬੂ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ. ਏ.ਡੀ.ਸੀ.ਪੀ. (ਇੰਨਵੈਸਟੀਗੇਸ਼ਨ) ਅਤੇ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ. ਏ.ਸੀ.ਪੀ. (ਡਿਟੈਕਟਿਵ-1) ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇ ICICI ਬੈਂਕ ਫਿਰੋਜਗਾਂਧੀ ਮਾਰਕੀਟ ਲੁਧਿਆਣਾ ਦੇ ਮੈਨੇਜਰ ਵਿਸ਼ਾਲ ਬਾਂਸਲ ਉੱਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਸ਼ਾਮਲ ਦੋਸ਼ੀ ਮੁਹੰਮਦ ਸਾਹਿਦ ਰਜਾ ਅੰਸਾਰੀ ਉਰਫ਼ ਸ਼ੈਰੀ ਪੁੱਤਰ ਮੁਹੰਮਦ ਸ਼ਫੀਕ ਆਲਮ ਅੰਸਾਰੀ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਇਸ ਪਾਸੋਂ ਇੱਕ 32 ਬੋਰ ਦੀ ਦੇਸੀ ਪਿਸ਼ਟਲ ਬ੍ਰਾਮਦ ਕੀਤੀ ਹੈ।
ਯਾਦ ਰਹੇ ਕਿ ਮਿਤੀ 25-09-2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮੈਨੇਜਰ ਵਿਸ਼ਾਲ ਬਾਂਸਲ ਉੱਤੇ ਗੋਲੀ ਚਲਾ ਕੇ ਜ਼ਖ਼ਮੀ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਡਵੀਜ਼ਨ ਨੰਬਰ 05 ਲੁਧਿਆਣਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ। ਦੌਰਾਨੇ ਤਫਤੀਸ਼ ਪਹਿਲਾਂ ਹੀ ਤਿੰਨ ਦੋਸ਼ੀ ਦੀਪਕ ਮਹਿਰਾ, ਲਲਿਤ ਕੁਮਾਰ ਅਤੇ ਸੰਦੀਪ ਕੁਮਾਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਦੋਸ਼ੀ ਸ਼ੈਰੀ ਦੀ ਗ੍ਰਿਫਤਾਰੀ ਤੋਂ ਬਾਅਦ ਬੰਟੀ ਨਾਮਕ ਸਾਥੀ ਦੀ ਤਲਾਸ਼ ਜਾਰੀ ਹੈ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਵਾਰਦਾਤ ਦੀ ਵਜ੍ਹਾ ਇੱਕ ਪੁਰਾਣੀ ਰੰਜਿਸ਼ ਸੀ, ਜਿਸ ਵਿੱਚ ਵਿਸ਼ਾਲ ਬਾਂਸਲ ਦੀ ਕਾਰ ਨਾਲ ਦੋਸ਼ੀ ਦੀ ਮਾਤਾ ਦਾ ਐਕਸੀਡੈਂਟ ਹੋਣ ਕਰਕੇ ਉਸ ਦੀ ਮੌਤ ਹੋ ਗਈ ਸੀ, ਜਿਸ ਕਾਰਨ ਦੀਪਕ ਮਹਿਰਾ ਨੇ ਬਦਲਾ ਲੈਣ ਦੀ ਨੀਤ ਨਾਲ ਹਮਲਾ ਕਰਵਾਇਆ ਸੀ।