ਦਿਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ DA ਦੀਆਂ ਕਿਸ਼ਤਾਂ ਜਾਰੀ ਕਰੇ ਸਰਕਾਰ: ਮੁਲਾਜ਼ਮ ਵਿੰਗ "ਆਪ"
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 18 ਅਕਤੂਬਰ 2025:- ਚੰਡੀਗੜ੍ਹ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16% ਡੀ ਏ ਬਕਾਇਆ ਪਿਆ ਹੈ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਬਹੁਤ ਰੋਸ ਪਾਇਆ ਜਾ ਰਿਹਾ ਹੈ, ਮੁਲਾਜ਼ਮ ਅਤੇ ਪੈਨਸ਼ਨਰਜ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋ ਰਹੇ ਹਨ ।ਮੁਲਾਜ਼ਮ ਵਿੰਗ ,ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸੂਬਾ ਜੁਆਇਟ ਸਕੱਤਰ ਬਚਿੱਤਰ ਸਿੰਘ, ਸੂਬਾ ਜੁਆਇਟ ਸਕੱਤਰ ਖੁਸ਼ਵਿੰਦਰ ਕਪਿਲਾ, ਨਰਿੰਦਰ ਗੋਇਲ ਜ਼ਿਲ੍ਹਾ ਪ੍ਰਧਾਨ ਪਟਿਆਲਾ, ਮੁਹਾਲੀ ਦੇ ਜ਼ਿਲ੍ਾ ਪ੍ਰਧਾਨ ਰਣਜੀਤ ਸਿੰਘ ਢਿੱਲੋ ਸਕੱਤਰ ਅਪਨਿੰਦਰ ਸਿੰਘ ਘੜੂਆਂ ਪੈਨਸ਼ਨਰ ਆਗੂ ਹਰਪਾਲ ਸਿੰਘ ਖਾਲਸਾ ਮੁੱਖ ਸਲਾਹਕਾਰ ਦਰਸ਼ਨ ਸਿੰਘ ਪਤਲੀ ਜਿਲਾ ਪ੍ਰਧਾਨ ਮਾਨਸਾ ਗੁਰਦਰਸ਼ਨ ਸਿੰਘ ਪਟਵਾਰੀ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਪ੍ਰੈਸ ਬਿਆਨ ਜਾਰੀ ਕਰਕੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਅਤੇ ਵਿਚ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ," ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆ ਬਕਾਇਆ ਕਿਸ਼ਤਾਂ ਦਿਵਾਲੀ ਤੋਂ ਪਹਿਲਾਂ ਜਾਰੀ ਕੀਤੀਆਂ ਜਾਣ, ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਹੁਤ ਵੱਡਾ ਯੋਗਦਾਨ ਹੈ । ਪੰਜਾਬ ਸਰਕਾਰ ਬਾਕੀ ਵਰਗਾਂ ਲਈ ਵਰਨਣਯੋਗ ਕੰਮ ਕਰ ਰਹੀ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਉਪਰ ਹਮਦਰਦੀ ਨਾਲ ਵਿਚਾਰ ਕਰਨੀ ਚਾਹੀਦੀ ਹੈ । ਕਿਉਂਕਿ ਸਮੁੱਚੇ ਸੂਬਿਆਂ ਦੇ ਕਰਮਚਾਰੀ, ਆਈ.ਏ.ਐਸ, ਆਈ.ਪੀ.ਐਸ.ਅਧਿਕਰੀ 58% ਮਹਿੰਗਾਈ ਭੱਤਾ ਲੈ ਰਹੇ ਹਨ, ਜਦੋਂ ਕਿ ਪੰਜਾਬ ਦੇ ਅਧਿਕਾਰੀ, ਪੈਨਸ਼ਨਰਜ਼ ਅਤੇ ਕਰਮਚਾਰੀ ਮਹਿਜ਼ 42% ਡੀ.ਏ. ਤੇ ਹੀ ਸੀਮਤ ਹਨ।ਆਗੂਆਂ ਨੇ ਇਹ ਵੀ ਵਿਸ਼ੇਸ਼ ਤੌਰ ਤੇ ਦੱਸਿਆ ਕਿ ਲੰਘੇ ਕਲ੍ਹ ਪੈਨਸ਼ਨਰ ਮਹਾਂਸੰਘ , ਸਾਂਝੇ ਮੁਲਾਜ਼ਮ ਫਰੰਟ ਵੱਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ2.59 ਦਾ ਫਾਰਮੁੱਲਾ, ਪੁਰਾਣੀ ਪੈਨਸ਼ਨ ਬਹਾਲੀ, ਰਹਿੰਦੇ ਬਕਾਏ ਜਾਰੀ ਕਰਨੇ ਆਦਿ ਦੀ ਪ੍ਰਾਪਤੀ ਲਈ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ, ਜਿਸ ਸੰਦਰਭ ਵਿੱਚ ਵਿਤ ਮੰਤਰੀ ਪੰਜਾਬ ਨੇ 27 ਅਕਤੂਬਰ ਨੂੰ ਪੈਨਸ਼ਨਰਜ਼ ਨਾਲ ਮੀਟਿੰਗ ਵੀ ਸੱਦੀ ਹੈ, ਉਮੀਦ ਕਰਦੇ ਹਾਂ ਕਿ ਸਾਰਥਕ ਨਤੀਜੇ ਆਉਣਗੇ।