ਡਿਪਟੀ ਕਮਿਸ਼ਨਰ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਸਟੈਲਕੋ ਵੱਲੋਂ 2 ਲੱਖ ਰੁਪਏ ਦਾ ਚੈੱਕ ਭੇਂਟ
ਅਸ਼ੋਕ ਵਰਮਾ
ਬਠਿੰਡਾ, 23 ਅਕਤੂਬਰ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮੁੜ ਵਸੇਬੇ ਤੇ ਰਾਹਤ ਕਾਰਜਾਂ ਲਈ ਸ਼ੁਰੂ ਕੀਤੇ ਗਏ ‘ਰੰਗਲਾ ਪੰਜਾਬ ਫੰਡ’ ‘ਚ ਸਹਿਯੋਗ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਸਟੈਲਕੋ ਲਿਮਟਿਡ ਰਾਮਪੁਰਾ ਫੂਲ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਟੈਲਕੋ ਲਿਮਟਿਡ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਸਟੈਲਕੋ ਲਿਮਟਿਡ ਰਾਮਪੁਰਾ ਫੂਲ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਇਸ ਦੌਰਾਨ ਸਟੈਲਕੋ ਲਿਮਟਿਡ ਰਾਮਪੁਰਾ ਫੂਲ ਦੇ ਡਾਇਰੈਕਟਰ ਸ਼੍ਰੀ ਗੋਰਵ ਜਿੰਦਲ, ਜਨਰਲ ਮੈਨਜਰ ਸ਼੍ਰੀ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।