ਦਲਵਿੰਦਰਜੀਤ ਸਿੰਘ DC ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਦਿੱਤੀ ਨਿੱਘੀ ਵਿਦਾਇਗੀ ਪਾਰਟੀ -
ਸ਼੍ਰੀ ਦਲਵਿੰਦਰਜੀਤ ਸਿੰਘ, ਅੰਮ੍ਰਿਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਹੋਏ ਤਾਇਨਾਤ
ਜਿਲ੍ਹਾ ਵਾਸੀਆਂ ਦਿੱਤੇ ਪਿਆਰ ਨੂੰ ਹਮੇਸ਼ਾ ਯਾਦ ਰੱਖਾਂਗਾ- ਦਲਵਿੰਦਰਜੀਤ ਸਿੰਘ, ਆਈ.ਏ.ਐੱਸ
ਗੁਰਦਾਸਪੁਰ, 24 ਅਕਤੂਬਰ ( ) ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ (2017), ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਤਾਇਨਾਤੀ ਹੋਈ ਹੈ। ਅੱਜ ਗੁਰਦਾਸਪੁਰ ਵਿਖੇ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਜਸਪਿੰਦਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ, ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ, ਗੁਰਦਾਸਪੁਰ, ਵਿਕਰਮਜੀਤ ਸਿੰਘ ਪਾਂਥੇ ਐੱਸ.ਡੀ.ਐੱਮ, ਬਟਾਲਾ, ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ, ਕਲਾਨੌਰ, ਆਦਿੱਤਿਆ ਸ਼ਰਮਾ, ਐੱਸ.ਡੀ.ਐੱਮ, ਡੇਰਾ ਬਾਬਾ ਨਾਨਕ, ਗੁਰਮੰਦਿਰ ਸਿੰਘ, ਐੱਸ.ਡੀ.ਐੱਮ, ਫਤਿਹਗੜ੍ਹ ਚੂੜੀਆਂ, ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਕੁਲਦੀਪ ਚੰਦ ਸਹਾਇਕ ਕਮਿਸ਼ਨਰ, ਨਵਜੋਤ ਸ਼ਰਮਾ ਆਰ.ਟੀ.ਏ, ਜਸਕਰਨ ਸਿੰਘ ਜਿਲਾ ਮਾਲ ਅਫਸਰ, ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।
ਦੱਸਣਯੋਗ ਹੈ ਕਿ ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ, (2015) ਡਿਪਟੀ ਕਮਿਸ਼ਨਰ ਪਠਾਨਕੋਟ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਤਾਇਨਾਤ ਹੋਏ ਹਨ।
ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਕੀਤੇ ਵੱਖ-ਵੱਖ ਕਾਰਜਾਂ ਦੀ ਸਰਾਹਨਾ ਕਰਦਿਆ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਮਾਰਗ ਦਰਸ਼ਨ ਸਦਕਾ ਹਰ ਇਕ ਕੰਮ ਨੂੰ ਸਹਿਜ ਨਾਲ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਹਮੇਸ਼ਾ ਖੁਦ ਅੱਗੇ ਹੋ ਕੇ ਹਰੇਕ ਕਾਰਜ ਵਿੱਚ ਸਹਿਯੋਗ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਕਾਰਜਕਾਲ ਦੌਰਾਨ ਨੈਸ਼ਨਲ ਹਾਈਵੇ ਨਾਲ ਸਬੰਧਤ ਮੁੱਦੇ, ਮਾਣਯੋਗ ਪ੍ਰਧਾਨ ਮੰਤਰੀ, ਮਾਣਯੋਗ ਮੁੱਖੀ ਮੰਤਰੀ ਅਤੇ ਗਵਨਰ ਪੰਜਾਬ ਅਤੇ ਕੇਂਦਰੀ ਮੰਤਰੀਆਂ ਦੇ ਗੁਰਦਾਸਪੁਰ ਵਿੱਚ ਫੇਰੀ, ਸੰਧੂਰ ਆਪ੍ਰੇਸ਼ਨ, ਯੁੱਧ ਨਸ਼ਿਆ ਵਿਰੁੱਧ ਮੁਹਿੰਮ, ਜ਼ਿਲ੍ਹੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਯਤਨ ਅਤੇ ਹੜ੍ਹਾਂ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹੜ ਪੀੜਤਾਂ ਦੀ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਿਲ੍ਹਾ ਵਾਸੀਆਂ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਗੁਰਦਾਸਪੁਰ ਜਿਲ੍ਹੇ ਦੀ ਪਵਿੱਤਰ ਧਰਤੀ ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਗੁਰਦਾਸਪੁਰ ਵਾਸੀ ਹਮੇਸ਼ਾ ਉਨ੍ਹਾਂ ਦੇ ਦਿਲ ਵਿੱਚ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਵਲੋਂ ਦਿੱਤੇ ਪਿਆਰ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਇਥੇ ਬਿਤਾਇਆ ਹਰ ਪਲ ਉਨ੍ਹਾਂ ਦੇ ਚੇਤਿਆਂ ਵਿੱਚ ਰਹੇਗਾ।
ਦੱਸਣਯੋਗ ਹੈ ਕਿ ਦਲਵਿੰਦਰਜੀਤ ਸਿੰਘ ਆਈ.ਏ.ਐੱਸ (2017) ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਬਦਲ ਕੇ ਗੁਰੂ ਦੀ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਹੋਏ ਹਨ।