ਪਿੰਡਾਂ ਦੇ ਪਹਿਰੇਦਾਰ, ਪਿੰਡਾਂ ਵਿੱਚ ਨਸ਼ੇ ਦੇ ਖਿਲਾਫ ਛੇੜਨਗੇ ਯੁੱਧ
“ਨਸ਼ਾ ਮੁਕਤੀ ਮੋਰਚਾ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਪਿੰਡਾਂ ਦੇ ਪਹਿਰੇਦਾਰ(ਵੀ.ਡੀ.ਸੀ) ਨਿਭਾਉਣਗੇ ਮੋਹਰੀ ਰੋਲ
ਰੋਹਿਤ ਗੁਪਤਾ
ਗੁਰਦਾਸਪੁਰ, 25 ਅਕਤੂਬਰ . ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚਲਦਿਆ ਨਸ਼ਾ ਮੁਕਤੀ ਮੋਰਚਾ ਤਹਿਤ ਪਿੰਡਾਂ/ਕਸਬਿਆਂ/ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆ ਵਿਰੁੱਧ ਲਾਮਬੰਦ ਕੀਤਾ ਗਿਆ ਹੈ। ਅੱਜ "ਨਸ਼ਾ ਮੁਕਤੀ ਮੋਰਚਾ” ਦੇ ਜ਼ੋਨ ਕੋਆਰਡੀਨੇਟਰ ਸੋਨੀਆ ਮਾਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਆਦਿੱਤਿਆ ਉੱਪਲ ਵੱਲੋਂ ਗੁਰਦਾਸਪੁਰ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ( ਪਿੰਡਾਂ ਦੇ ਪਹਿਰੇਦਾਰ) ਦੇ ਸਬੰਧ ਵਿੱਚ ਸਿਵਲ, ਪੁਲਿਸ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ, ਆਦਿਤਿਆ, ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜਿਲਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਮਾਨਿਕ ਮਹਿਤਾ, ਵਾਇਸ ਕੋਆਰਡੀਨੇਟਰ ਅਰਸ਼ਦੀਪ ਸਿੰਘ ਮੌਜੂਦ ਸਨ।
ਇਸ ਮੌਕੇ ਜ਼ੋਨ ਕੋਆਰਡੀਨੇਟਰ ਸੋਨੀਆ ਮਾਨ ਅਤੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆ ਹਨ, ਜੋ ਪਿੰਡਾਂ ਵਿੱਚ ਨਸ਼ੇ ਦੇ ਵਿਰੁੱਧ ਕੰਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਕ ਮੋਬਾਇਲ ਐਪ ਲਾਂਚ ਕੀਤੀ ਜਾਵੇਗੀ, ਜਿਸ ਵਿੱਚ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇਂ ਅਤੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਇਹ ਮੋਬਾਇਲ ਐਪ ਬਹੁਤ ਕਾਰਗਰ ਹੋਵੇਗੀ। ਉਹਨਾਂ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਸਕਦਾ, ਗੁਰੂਆਂ, ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਨਸ਼ਿਆਂ ਦੇ ਇਸ ਕਲੰਕ ਦੇ ਮੁਕੰਮਲ ਖਾਤਮੇ ਤੱਕ ਸਾਡੀ ਮੁਹਿੰਮ ਜਾਰੀ ਰਹੇਗੀ ਅਤੇ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਜਿਲੇ ਭਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਹੈ ਅਤੇ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆ ਹਨ ਜੋ ਕਿ ਨਸ਼ੇ ਨੂੰ ਖਤਮ ਕਰਨ ਵਿੱਚ ਸਹਾਈ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨੂੰ ਹਲਕਾ ਵਾਈਜ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ ਅਤੇ ਮੋਬਾਇਲ ਐਪ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮ. ਨੂੰ ਕਿਹਾ ਕਿ ਉਹ ਆਪਣੀ ਨਿਗਰਾਨੀ ਹੇਠ ਇਹ ਟ੍ਰੇਨਿੰਗ ਕਰਵਾਉਗੇ ਅਤੇ ਜਿਥੇ ਅਜੇ ਵੀ.ਡੀ.ਸੀ ਨਹੀਂ ਬਣੀਆਂ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ।
ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ `ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਹਨਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾਵੇਗਾ।
ਇਸ ਮੌਕੇ ਜਸਪਿੰਦਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ, ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ, ਗੁਰਦਾਸਪੁਰ, ਵਿਕਰਮਜੀਤ ਸਿੰਘ ਪਾਂਥੇ ਐੱਸ.ਡੀ.ਐੱਮ, ਬਟਾਲਾ, ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ, ਕਲਾਨੌਰ, ਆਦਿੱਤਿਆ ਸ਼ਰਮਾ, ਐੱਸ.ਡੀ.ਐੱਮ, ਡੇਰਾ ਬਾਬਾ ਨਾਨਕ, ਗੁਰਮੰਦਿਰ ਸਿੰਘ, ਐੱਸ.ਡੀ.ਐੱਮ, ਫਤਿਹਗੜ੍ਹ ਚੂੜੀਆਂ, ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਰੁਪਿੰਦਰਪਾਲ ਸਿੰਘ ਪੀ.ਸੀ.ਐੱਸ.ਅੰਡਰ ਟ੍ਰੇਨਿੰਗ,ਹਲਕਾ ਕੋਆਡੀਨੇਟਰ ਮਨਜੀਤ ਸਿੰਘ ਬੰਮਰਾਹ ਬਟਾਲਾ, ਹਲਕਾ ਕੋਆਡੀਨੇਟਰ ਨੀਰਜ ਸਲਹੋਤਰਾ ਗੁਰਦਾਸਪੁਰ, ਹਲਕਾ ਕੋਆਡੀਨੇਟਰ ਕਾਰਤਿਕ ਦੀਨਾਨਗਰ, ਹਲਕਾ ਕੋਆਡੀਨੇਟਰ ਸਤਨਾਮ ਸਿੰਘ ਡੇਰਾ ਬਾਬਾ ਨਾਨਕ, ਹਲਕਾ ਕੋਆਡੀਨੇਟਰ ਕਰਮਜੀਤ ਸਿੰਘ ਫਹਿਤਗੜ੍ਹ ਚੂੜੀਆਂ, ਹਲਕਾ ਕੋਆਡੀਨੇਟਰ ਰਾਜਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ, ਹਲਕਾ ਕੋਆਡੀਨੇਟਰ ਅੰਮ੍ਰਿਤਪਾਲ ਕਾਦੀਆਂ ਅਤੇ ਨਸ਼ਾ ਮੁਕਤੀ ਮੋਰਚੀ ਦੀ ਸਮੁੱਚੀ ਟੀਮ ਮੌਜੂਦ ਸੀ।