ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫਤਾਰ
ਸੁਖਮਿੰਦਰ ਭੰਗੂ
ਲੁਧਿਆਣਾ 27 ਅਕਤੂਬਰ 2025- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਰੁਪਿੰਦਰ ਸਿੰਘ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਥਾਣਾ ਕੁੰਮ ਕਲਾਂ ਵੱਲੋਂ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਵੈਭਵ ਸਹਿਗਲ ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4 ਅਤੇ ਇੰਦਰਜੀਤ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ ਨੇ ਦੱਸਿਆ ਕਿ ਇੰਸਪੈਕਟਰ ਅਮ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਕੂੰਮ ਕਲਾਂ ਦੀ ਅਗਵਾਈ ਹੇਠ ਚੌਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਨੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਤੀ 26-10-2025 ਨੂੰ ਸ੍ਰੀ ਭੈਣੀ ਸਾਹਿਬ ਕਟਾਣੀ ਕਲਾਂ ਵਿਖੇ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਇੱਕ ਨੌਜਵਾਨ ਕਰਮਜੀਤ ਸਿੰਘ ਉਰਫ ਕਰਮਾ ਪੁੱਤਰ ਮਨਜੀਤ ਸਿੰਘ ਵਾਸੀ ਲੁਧਿਆਣਾ ਨੂੰ ਪਕੜ ਕੇ ਕਰਕੇ ਉਸਦੇ ਕਬਜ਼ੇ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਕੂੰਮ ਕਲਾਂ ਵਿੱਚ ਮੁਕਦਮਾ ਨੰਬਰ 128 ਮਿਤੀ 26-10-25 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਦੋਸ਼ੀ ਉਕਤ ਪਰ ਪਹਿਲਾਂ ਵੀ ਨਸ਼ਾ ਵੇਚਣ ਸਬੰਧੀ 02 ਮੁਕੱਦਮੇ ਲੁਧਿਆਣਾ ਦੇ ਵੱਖ ਵੱਖ ਥਾਣਿਆਂ ਵਿੱਚ ਦਰਜ ਹਨ। ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਅੱਗੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ੇ ਦੇ ਸਪਲਾਈ ਨੈੱਟਵਰਕ ਬਾਰੇ ਅਹਿਮ ਖੁਲਾਸੇ ਕੀਤੇ ਜਾ ਸਕਣ। ਦੋਸ਼ੀ ਖੁਦ ਵੀ ਨਸ਼ੇ ਦਾ ਆਦੀ ਹੈ ਅਤੇ ਆਪਣੀ ਲੱਤ ਪੂਰੀ ਕਰਨ ਲਈ ਲੁਧਿਆਣਾ ਸ਼ਹਿਰ ਵਿਖੇ ਹੈਰੋਇਨ ਵੇਚਦਾ ਸੀ।