ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਨੇ ਰਾਜ ਪੱਧਰ ‘ਤੇ ਚਮਕਾਇਆ ਨਾਮ, ਰਵਾਇਤੀ ਸਾਜ ਮੁਕਾਬਲੇ ਵਿੱਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਸ੍ਰੀ ਅਨੰਦਪੁਰ ਸਾਹਿਬ 30 ਅਕਤੂਬਰ,2025 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੇ ਰਹਿਨੁਮਾਈ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਇੱਕ ਹੋਰ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ। ਸਕੂਲ ਦੀ ਟੀਮ ਨੇ ਰਾਜ ਪੱਧਰੀ ਕਲਾ ਉਤਸਵ 2025-26 ਵਿੱਚ ਰਵਾਇਤੀ ਸਾਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਦੇ ਕਲਚਰਲ ਐਕਟੀਵਿਟੀ ਇਨਚਾਰਜ ਅਜਵਿੰਦਰ ਕੌਰ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਸੂਬੇ ਭਰ ਤੋ ਵੱਖ ਵੱਖ ਜ਼ਿਲ੍ਹਾ ਜੋਨ ਪੱਧਰੀ ਟੀਮਾਂ ਨੇ ਹਿੱਸਾ ਲਿਆ ਅਤੇ ਆਦਰਸ਼ ਸਕੂਲ ਦੇ ਇਸ ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀ ਗੁਰਮਨ ਸਿੰਘ ਗੁਰਵਿੰਦਰ ਸਿੰਘ, ਰਵਨੀਤ ਕੁਮਾਰ, ਅਤੇ ਅਨੀਕੇਤ ਗਾਂਧੀ ਨੇ ਆਪਣੇ ਸੰਗੀਤਕ ਹੁਨਰ ਅਤੇ ਰਵਾਇਤੀ ਸਾਜਾਂ ਦੇ ਸੁਰੀਲੇ ਪ੍ਰਦਰਸ਼ਨ ਨਾਲ ਦਰਸ਼ਕਾਂ ਤੇ ਜੱਜਾਂ ਦਾ ਦਿਲ ਜਿੱਤ ਲਿਆ। ਉਨ੍ਹਾਂ ਦੇ ਸੰਗੀਤ ਦੀ ਤਾਲਮੇਲ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਅਤੇ ਉਹਨਾਂ ਨੇ ਸੂਬੇ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸਕੂਲ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਟੀਮ ਇੰਚਾਰਜ ਅਜਵਿੰਦਰ ਕੌਰ ਅਤੇ ਰਾਜਵੀਰ ਕੌਰ ਵੱਲੋਂ ਵਿਦਿਆਰਥੀਆਂ ਦੀ ਨਿਰੰਤਰ ਰਹਿਨੁਮਾਈ ਤੇ ਮਿਹਨਤ ਨੇ ਅੱਜ ਰੰਗ ਦਿਖਾਇਆ। ਇਹ ਸਕੂਲ ਲਈ ਮਾਣ ਦੀ ਗੱਲ ਹੈ ਕਿ ਕਲਚਰਲ ਐਕਟੀਵਿਟੀ ਵਿੱਚ ਇਸ ਇਲਾਕੇ ਦੇ ਸਰਕਾਰੀ ਸਕੂਲ ਨੇ ਰਾਜ ਪੱਧਰ ‘ਤੇ ਪੁਜ਼ੀਸ਼ਨ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸਫਲਤਾ ਸਾਡੇ ਵਿਦਿਆਰਥੀਆਂ ਦੀ ਕਾਬਲੀਅਤ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਸਾਫ ਪ੍ਰਤੀਕ ਹੈ। ਆਦਰਸ਼ ਸਕੂਲ ਸਿੱਖਿਆ ਦੇ ਨਾਲ ਨਾਲ ਕਲਾ ਅਤੇ ਸੰਸਕ੍ਰਿਤੀ ਦੇ ਖੇਤਰ ਵਿੱਚ ਵੀ ਮੱਲਾ ਮਾਰ ਰਿਹਾ ਹੈ।
ਇਸ ਮੌਕੇ ‘ਤੇ ਸਕੂਲ ਦੇ ਐਨਸੀਸੀ ਅਫ਼ਸਰ ਸੋਹਨ ਸਿੰਘ ਚਾਹਲ ਲੈਕਚਰਾਰ ਕਮਿਸਟਰੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਹ ਵਿਦਿਆਰਥੀ ਸਾਡੇ ਪੰਜਾਬ ਦੀ ਕਲਾ ਤੇ ਸੰਸਕ੍ਰਿਤਿਕ ਵਿਰਾਸਤ ਰਵਾਇਤੀ ਸਾਜ਼ਾਂ ਨੂੰ ਨਵੀਂ ਉਚਾਈਆਂ ‘ਤੇ ਲੈ ਕੇ ਜਾਉਣਗੇ। ਉਹਨਾਂ ਕਿਹਾ ਕਿ ਇਸ ਜਿੱਤ ਨਾਲ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੋਧੀਪੁਰ ਨੇ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਕਲਾ, ਹੁਨਰ ਅਤੇ ਸਮਰਪਣ ਦੀ ਕੋਈ ਘਾਟ ਨਹੀਂ। ਸਕੂਲ ਦੇ ਸਾਰੇ ਸਟਾਫ ਮੈਂਬਰਾਂਅਤੇ ਵਿਦਿਆਰਥੀਆਂ ਨੇ ਜੇਤੂ ਟੀਮ ਨੂੰ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਤੇ ਲੈਕ, ਬਲਕਾਰ ਸਿੰਘ , ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ ,ਦੀਪ ਸ਼ਿਖਾ, ਲਖਵੀਰ ਕੌਰ ,ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ,ਰਾਜਵੀਰ ਕੌਰ , ਪਿੰਕੀ ਰਾਣੀ,ਰਣਵੀਰ ਸਿੰਘ , ਸ. ਨਿਰਮਲ ਸਿੰਘ(ਕਲਰਕ) ,ਸ. ਗੁਰਮੇਲ ਸਿੰਘ ਲਾਇਬ੍ਰੇਰੀਅਨ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਆਦਿ ਹਾਜ਼ਰ ਸਨ।