ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁਜਰਾਤ ’ਚ ਕਰਨਗੇ ਰੈਲੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 31 ਅਕਤੂਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 31 ਅਕਤੂਬਰ ਨੂੰ ਗੁਜਰਾਤ ਦੌਰੇ ’ਤੇ ਜਾ ਰਹੇ ਹਨ। ਉਹ ਸੁਰੇਂਦਰ ਨਗਰ ਵਿਚ ਭਾਜਪਾ ਦੀਆਂ ਨੀਤੀਆਂ ਖਿਲਾਫ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਇਕ ਕਿਸਾਨ ਮਹਾਂਪੰਚਾਇਤ ਵਿਚ ਵੀ ਭਾਗ ਲੈਣਗੇ।