ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ ਲਾਈਟ ਐਂਡ ਸਾਊਂਡ ਸ਼ੋਅ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਆਈ.ਟੀ.ਆਈ ਬਟਾਲਾ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਬਟਾਲਾ/ਗੁਰਦਾਸਪੁਰ, 4 ਨਵੰਬਰ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ (ਕਾਹਨੂੰਵਾਨ ਰੋਡ) ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਆਈ.ਟੀ.ਆਈ. ਬਟਾਲਾ ਵਿਖੇ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਉਹ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।
ਉਨ੍ਹਾਂ ਨੇ ਅੱਗੇ ਦੱਸਿਆ ਕਿ 8 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਪੁਲਿਸ, ਨਗਰ ਨਿਗਮ ਬਟਾਲਾ, ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿਹਤ, ਵਾਟਰ ਸਪਲਾਈ ਅਤੇ ਸੀਵਰੇਜ, ਜੰਗਲਾਤ, ਫਾਇਰ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਸਮਾਗਮ ਤੋਂ ਪਹਿਲਾਂ ਪਹਿਲਾਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ ਬਟਾਲਾ, ਮਨਜੀਤ ਸਿੰਘ ਰਾਜਲਾ ਐਸ.ਡੀ.ਐੱਮ. ਗੁਰਦਾਸਪੁਰ, ਪ੍ਰੋ.ਰਾਜ ਕੁਮਾਰ ਸ਼ਰਮਾ, ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ, ਡਾ.ਤੇਜਿੰਦਰ ਕੌਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਸ਼ੁਭਾਸ ਚੰਦਰ , ਏ.ਆਰ.ਟੀ.ਓ, ਐੱਸ.ਡੀ.ਓ. ਨਿਰਮਲ ਸਿੰਘ, ਹਰਮਨਪ੍ਰੀਤ ਸਿੰਘ, ਪਰਮਿੰਦਰ ਸਿੰਘ ਸ਼ੈਣੀ ਜਿਲਾ ਗਾਈਡੈਂਸ ਕੋਸ਼ਲਰ, ਨੀਰਜ ਸ਼ਰਮਾ ਫਾਈਰ ਅਫਸਰ, ਨਿਰਮਲ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਲਖਬੀਰ ਸਿੰਘ, ਰਾਜਵਿੰਦਰ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।