ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ
ਘਨੌਰ: ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਪੂਰੇ ਹੀ ਧੂਮ ਧਾਮ ਦੇ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਨਾਨਕ ਨਾਮ ਲੇਵਾ ਸੰਗਤਾਂ ਦੇ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਘਨੌਰ ਵਿਖੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਡਾ ਸੁਦੇਸ਼ ਸ਼ਰਮਾ ਦੇ ਵੱਲੋਂ ਘਨੌਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਅਤੇ ਆਪਣੇ ਮਹੱਲੇ ਦੇ ਵਿੱਚ ਸ਼ਾਨਦਾਰ ਫਲਦਾਰ ਬੂਟੇ ਲਗਾਏ ਗਏ ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਲੋਂ ਲੋਕਾਂ ਨੂੰ ਵਹਿਮਾਂ ਭਰਮਾਂ ਤੋਂ ਕੱਢ ਕੇ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ ਹੈ। ਉਹਨਾਂ ਦੀਆਂ ਸਿੱਖਿਆਵਾਂ ਤੇ ਚਲਦੇ ਹੋਏ ਅੱਜ ਵੱਖ-ਵੱਖ ਥਾਵਾਂ ਦੇ ਉੱਪਰ ਉਦੇ ਲਗਾਏ ਗਏ ਹਨ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ਼ੁੱਧ ਵਾਤਾਵਰਨ ਦੇ ਸਕੀਏ। ਇਸ ਮੌਕੇ ਉਹਨਾਂ ਨਾਲ ਵਿਨੇ ਪੰਡਿਤ,ਬਲਜੀਤ ਚੰਦ ਸੇਵਾਦਾਰ ਗਊਸ਼ਾਲਾ ਘਨੌਰ,ਮਹਿੰਦਰ ਸਿੰਘ,ਸੁਰਜੀਤ ਸਿੰਘ, ਇੰਦਰਜੀਤ ਸਿੰਘ ਆਦਿ ਹੋਰ ਹਾਜ਼ਰ ਸਨ।