ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਭਰਵਾਂ ਸਵਾਗਤ
ਅਮ੍ਰਿੰਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਸ਼ਹਿਰ ਅਤੇ ਪਿੰਡਾਂ ਦੇ ਮੋਹਤਬਰ ਸਾਥੀਆਂ ਵੱਲੋਂ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਰੋਹਿਤ ਗੁਪਤਾ
ਬਟਾਲਾ, 10 ਨਵੰਬਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਸਾਮ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਬਟਾਲਾ ਦੀ ਧਰਤੀ ਤੇ ਪੁੱਜਣ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਭਰਾ ਅਮ੍ਰਿੰਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਸ਼ਹਿਰ ਅਤੇ ਪਿੰਡਾਂ ਦੇ ਮੋਹਤਬਰ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਅਮ੍ਰਿੰਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਗੁਰੂ ਦੀ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਚਲਦਿਆਂ ਬਟਾਲਾ ਵਿਖੇ 08 ਨਵੰਬਰ ਨੂੰ ਗੁਰੂ ਜੀ ਦੀ ਸ਼ਹੀਦੀ ਨਾਲ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਸੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ ਸੀ
ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਗੁਰਿੰਦਰਪਾਲ ਸਿੰਘ ਮਾਂਟੂ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਅਮ੍ਰਿੰਤਸਰ, ਮਨਦੀਪ ਸਿੰਘ ਗਿੱਲ਼ ਜਿਲ੍ਹਾ ਯੂਥ ਪ੍ਰਧਾਨ ਗੁਰਦਾਸਪੁਰ, ਮਾਸਟਰ ਜੋਗਿੰਦਰਪਾਲ ਸਿੰਘ ਅੱਚਲੀ ਗੇਟ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਬਲਜੀਤ ਸਿੰਘ ਨਿੱਕੂ ਪੀ.ਏ, ਸੁਖਵਿੰਦਰ ਸਿੰਘ ਗੁਰਾਇਆ ਟ੍ਰੈਫਿਕ ਇੰਚਾਰਜ ਬਟਾਲਾ, ਜਸਪਾਲ ਸਿੰਘ, ਕੁਲਦੀਪ ਸਿੰਘ ਧਾਰੀਵਾਲ ਅਮਰੀਕ ਸਿੰਘ ਲੰਬੜਦਾਰ, ਸਰਪੰਚ ਜਗਤਾਰ ਸਿੰਘ, ਸਰਪੰਚ ਰਜਿੰਦਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।