Delhi 'ਚ ਹੋਏ ਧਮਾਕੇ 'ਤੇ CM ਮਾਨ ਨੇ ਕੀਤਾ Tweet, ਕੀਤੀ ਉੱਚ ਪੱਧਰੀ ਜਾਂਚ ਦੀ ਮੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 11 ਨਵੰਬਰ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'X' (ਪਹਿਲਾਂ ਟਵਿੱਟਰ) 'ਤੇ ਇਸ ਘਟਨਾ ਦੀ "ਉੱਚ ਪੱਧਰੀ ਜਾਂਚ" ਦੀ ਮੰਗ ਕੀਤੀ ਹੈ, ਤਾਂ ਜੋ ਦੋਸ਼ੀਆਂ ਨੂੰ ਫੜਿਆ ਜਾ ਸਕੇ। ਦੱਸ ਦੇਈਏ ਕਿ ਇਹ ਬਲਾਸਟ (Blast) ਸੋਮਵਾਰ (10 ਨਵੰਬਰ) ਸ਼ਾਮ ਨੂੰ ਹੋਇਆ ਸੀ, ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋਏ ਸਨ।
CM ਮਾਨ ਨੇ 'X' 'ਤੇ ਕੀ ਲਿਖਿਆ?
ਮੁੱਖ ਮੰਤਰੀ ਭਗਵੰਤ ਮਾਨ ਨੇ tweet ਕਰਦਿਆਂ ਕਿਹਾ, "ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਦੀ ਦੁਖਦ ਖ਼ਬਰ ਮਿਲੀ ਹੈ, ਜਿਸ 'ਚ ਕਈ ਲੋਕਾਂ ਦੀ ਦਰਦਨਾਕ ਮੌਤ ਅਤੇ ਕਈ ਲੋਕ ਗੰਭੀਰ ਰੂਪ 'ਚ ਜ਼ਖਮੀ ਦੱਸੇ ਜਾ ਰਹੇ ਹਨ।"
ਦਿੱਲੀ ਦੇ ਲਾਲ ਕਿਲ੍ਹਾ ਨੇੜੇ ਬੰਬ ਬਲਾਸਟ ਦੀ ਦੁਖਦਾਈ ਖ਼ਬਰ ਮਿਲੀ ਹੈ। ਜਿਸ ਵਿੱਚ ਕਈ ਲੋਕਾਂ ਦੀ ਦਰਦਨਾਕ ਮੌਤ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਦੇਸ਼ ਦੀ ਰਾਜਧਾਨੀ 'ਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਰਾਹਗੀਰਾਂ ਦੀ…
— Bhagwant Mann (@BhagwantMann) November 10, 2025
"ਉੱਚ ਪੱਧਰੀ ਜਾਂਚ ਹੋਵੇ"
ਉਨ੍ਹਾਂ ਨੇ ਇਸ ਘਟਨਾ ਨੂੰ ਦੇਸ਼ ਦੀ ਰਾਜਧਾਨੀ (national capital) ਦੀ ਸੁਰੱਖਿਆ ਨਾਲ ਜੋੜਦਿਆਂ ਮੰਗ ਕੀਤੀ, "ਦੇਸ਼ ਦੀ ਰਾਜਧਾਨੀ 'ਚ ਹੋਈ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।"
ਜ਼ਖਮੀਆਂ ਲਈ ਕੀਤੀ ਪ੍ਰਾਰਥਨਾ
CM ਮਾਨ ਨੇ ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਲਿਖਿਆ, "ਇਸ ਹਾਦਸੇ 'ਚ ਜਾਨ ਗੁਆਉਣ ਵਾਲੇ ਰਾਹਗੀਰਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।"