350 ਸਾਲਾ ਸ਼ਹੀਦੀ ਸਮਾਗਮ ਨੂੰ ਲੈ ਕੇ ਸਿਹਤ ਵਿਭਾਗ ਸਰਗਰਮ:- ਸੁਰਜੀਤ ਸਿੰਘ
Ravi Jakhu
ਸ਼੍ਰੀ ਕੀਰਤਪੁਰ ਸਾਹਿਬ 11 ਨਵੰਬਰ, 2025
: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਬੇਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਇਸ ਸਿਲਸਿਲੇ ਵਿਚ ਨੋਡਲ ਅਫ਼ਸਰ ਸਿਵਲ ਸਰਜਨ ਐੱਸ.ਬੀ.ਐੱਸ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਡੀ.ਐੱਮ.ਸੀ ਡਾਕਟਰ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮਹੱਤਵਪੂਰਨ ਬੈਠਕ ਕੀਤੀ ਹੋਈ ਜਿਸ ਵਿਚ ਉਹਨਾਂ ਪ੍ਰਬੰਧਾਂ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਟੀਮ ਵੀ ਹਾਜ਼ਰ ਰਹੀ। ਮੀਟਿੰਗ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਮੀਡੀਆ ਵਿੰਗ ਦੀ ਟੀਮ ਵੱਲੋਂ ਪ੍ਰਦਰਸ਼ਨੀ ਅਤੇ ਆਈ.ਈ.ਸੀ/ਬੀ.ਸੀ.ਸੀ ਮੇਟੀਰੀਅਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬਲਾਕ ਐਕਸਟੈਨਸ਼ਨ ਅਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਇਸ ਮੌਕੇ ਬਲਾਕ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਅਤੇ ਰਿਤੂ ਤੋਂ ਇਲਾਵਾ ਸੀ.ਓ ਭਰਤ ਕਪੂਰ ਹਾਜ਼ਰ ਸਨ।