ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 11 ਨਵੰਬਰ 2025 : ਨੇੜ ਭਵਿੱਖ ਵਿੱਚ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜਿ਼ਲ੍ਹਾ ਪਰਿਸ਼ਦ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿ਼ਲ੍ਹਾ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ , ਬੱਚਤ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਭਾਵੇਂ ਹਾਲੇ ਇਨ੍ਹਾਂ ਆਮ ਚੋਣਾਂ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ ਪਰ ਫਿਰ ਵੀ ਪੋਲਿੰਗ ਬੂਥਾਂ, ਪੋਲਿੰਗ ਸਟੇਸ਼ਨਾਂ ਵਿੱਚ ਵੋਟਰਾਂ ਲਈ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਕਮੀ ਨੂੰ ਦੂਰ ਕਰਵਾਇਆ ਜਾ ਸਕੇ , ਉਨ੍ਹਾਂ ਨੇ ਏ.ਡੀ.ਸੀ ਵਿਕਾਸ, ਉਪ ਮੰਡਲ ਮੈਜਿਸਟਰੇਟ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜਿ਼ਲ੍ਹਾ ਸੂਚਨਾ ਅਫ਼ਸਰ ਆਦਿ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਦਿਸ਼ਾ ਨਿਰਦੇਸ਼ ਦਿੱਤੇ ਗਏ
ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਏ.ਡੀ.ਸੀ ਜਨਰਲ (ਵਾਧੂ ਚਾਰਜ ) ਅਰਵਿੰਦ ਗੁਪਤਾ, ਐਸ.ਪੀ ਹਰਵੰਤ ਕੌਰ, ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ