ਬਠਿੰਡਾ ਬਣਿਆ ਖੇਡਾਂ ਦਾ ਮੈਦਾਨ, ਸੂਬਾ ਪੱਧਰੀ ਕਬੱਡੀ ਮੁਕਾਬਲਿਆਂ 'ਚ ਖਿਡਾਰੀਆਂ ਨੇ ਲਹਿਰਾਇਆ ਜਿੱਤ ਦਾ ਝੰਡਾ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2025 :ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀਆਂ 69 ਵੀਆਂ ਸੂਬਾ ਪੱਧਰੀ ਖੇਡਾਂ ਸਰਕਲ ਕਬੱਡੀ ਅੰਡਰ 17 ਮੁੰਡੇ ਵਿੱਚ ਤੀਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਵਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਨੂੰ ਜਿੱਤ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿੱਚ ਰਘਵੀਰ ਸਿੰਘ ਮਾਨ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਲੀਗ ਮੁਕਾਬਲਿਆਂ ਵਿੱਚ ਜਲੰਧਰ ਨੇ ਅੰਮ੍ਰਿਤਸਰ ਸਾਹਿਬ ਨੂੰ ,ਫਰੀਦਕੋਟ ਨੇ ਸੰਗਰੂਰ ਨੂੰ ਲੁਧਿਆਣਾ ਨੇ ਬਰਨਾਲਾ ਨੂੰ ,ਕਪੂਰਥਲਾ ਨੇ ਹੁਸ਼ਿਆਰਪੁਰ ਨੂੰ ,ਮਾਲੇਰਕੋਟਲਾ ਨੇ ਮੋਗਾ ਨੂੰ ਮਾਨਸਾ ਨੇ ਫਿਰੋਜ਼ਪੁਰ ਨੂੰ ਹਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ, ਮੁੱਖ ਅਧਿਆਪਕ ਸੰਜੀਵ ਕੁਮਾਰ ,ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਰਮਨਦੀਪ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਸਰਬਜੀਤ ਕੌਰ,ਜਸਵਿੰਦਰ ਸਿੰਘ, ਰਾਜਿੰਦਰ ਸਿੰਘ ਗੁਰਪ੍ਰੀਤ ਸਿੰਘ ,ਸਿਮਰਜੀਤ ਸਿੰਘ ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਬੁਰਜ ਲੱਧਾ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਖਿਆਲੀਵਾਲਾ, ਰਰਭਗਵਾਨ,ਮੈਡਮ ਜਸਵੀਰ ਕੌਰ, ਬੇਅੰਤ ਕੌਰ ,ਨਵਦੀਪ ਕੌਰ ਹਾਜ਼ਰ ਸਨ।