ਡੀ ਈ ਓ ਮੈਡਮ ਨੇ ਕੀਤਾ ਸੈਮੀਨਾਰ ਦਾ ਅਚਨਚੇਤ ਨਿਰੀਖਣ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 12 ਨਵੰਬਰ 2025- ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਪ੍ਰਫੁੱਲਿਤ ਕਰਨ ਲਈ ਅਧਿਆਪਕਾਂ ਦੇ ਵੱਖ ਵੱਖ ਵਿਸ਼ਿਆਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਦਾ ਬਲਾਕ ਪੱਧਰੀ ਦੋ ਦਿਨਾ ਸੈਮੀਨਾਰ ਲਗਾਇਆ ਗਿਆ।ਜਿਸ ਵਿਚ ਬਲਾਕ ਔੜ ਤੇ ਨਵਾਂਸ਼ਹਿਰ ਦੇ ਕਰੀਬ 42 ਅਧਿਆਪਕਾਂ ਨੇ ਹਿੱਸਾ ਲਿਆ। ਅੱਜ ਦੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਸੈਮੀਨਾਰ ਦਾ ਅਚਨਚੇਤ ਨਿਰੀਖਣ ਜਿਲ੍ਹਾ ਸਿੱਖਿਆ ਅਧਿਕਾਰੀ ਮੈਡਮ ਅਨੀਤਾ ਸ਼ਰਮਾ ਵੱਲੋਂ ਕੀਤਾ ਗਿਆ। ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡ ਜੇਤੂ ਨੇ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਦਾ ਸੰਸਥਾ ਵਿੱਚ ਆਉਣ ਤੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸਬੰਧਤ ਦੇਸ ਰਾਜ ਕਲਰਕ ਨਾਲ ਰਹੇ ਉਹਨਾਂ ਵਲੋਂ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ ਦੇ ਮੁਲਾਂਕਣ ਅਤੇ ਮਿਸ਼ਨ ਸ਼ਤ ਪ੍ਰਤੀਸ਼ਤ ਆਦਿ ਵਿਸ਼ਿਆਂ ਤੇ ਵਿਸ਼ੇਸ਼ ਚਰਚਾ ਕੀਤੀ ਗਈ।ਇਸ ਮੌਕੇ ਤੇ ਰਿਸੋਰਸ ਪਰਸਨ ਮੋਨਿਕਾ ਸ਼ਰਮਾ ਅਤੇ ਨਰਿੰਦਰ ਕੁਮਾਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਬਾਬਤ ਸਾਂਝ ਪਾਈ ਅਤੇ ਉਨ੍ਹਾਂ ਹਾਕਮਾਂ ਤੇ ਚੱਲਦਿਆਂ ਅੱਜ ਦੇ ਸੈਮੀਨਾਰ ਨੂੰ ਨੇਪਰੇ ਚਾੜ੍ਹਿਆ ਗਿਆ।ਇਸ ਮੌਕੇ ਬੀ ਆਰ ਸੀ ਸੁਮੀਤ ਕੁਮਾਰ ਤੇ ਬੀ ਆਰ ਸੀ ਰਾਹੀ ਨੇ ਆਪਣੇ ਤਜਰਬੇ ਸਾਂਝੇ ਕੀਤੇ।ਅਧਿਆਪਕਾਂ ਵਲੋਂ ਬਣਾਏ ਗਏ ਵਿਸ਼ੇ ਨਾਲ ਸਬੰਧਤ ਮਾਡਲਾਂ ਦੀ ਸ਼ਲਾਘਾ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਚੰਗੇ ਨਤੀਜੇ ਹਾਸਲ ਕਰਨਾ ਹੈ।ਡੀ ਈ ਓ ਮੈਡਮ ਅਨੀਤਾ ਸ਼ਰਮਾ ਨੇ ਅਧਿਆਪਕਾਂ ਨੂੰ ਬੱਚਿਆਂ ਨੂੰ ਵਧ ਤੋਂ ਵਧ ਸਮਾਂ ਦੇਣ ਤੇ ਜ਼ਿਆਦਾ ਮਿਹਨਤ ਕਰਨ ਤੇ ਜ਼ੋਰ ਦਿੱਤਾ ਗਿਆ।