ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
ਬੰਗਾ 13 ਨਵੰਬਰ 2025 : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਰਮਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ।
ਇਸ ਮੌਕੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੂਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ । ਸਮਾਗਮ ਵਿਚ ਗਿਆਨੀ ਗੁਰਪ੍ਰੀਤ ਸਿੰਘ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅੰਮ੍ਰਿਤਸਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਣਨਾ ਪਾਉਂਦੇ ਹੋਏ ਗੁਰੂ ਜੀ ਵੱਲੋ ਦਰਸਾਏ ਸੇਵਾ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਨ ਲਈ ਪ੍ਰੇਰਿਆ ਅਤੇ ਦਿਨੋ ਦਿਨ ਵੱਧ ਰਹੇ ਪਾਖੰਡਵਾਦ ਤੋਂ ਬਚਣ ਲਈ ਵੀ ਸੰਗਤਾਂ ਨੂੰ ਚੇਤੰਨ ਕੀਤਾ । ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਇਕੱਤਰ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਟਰੱਸਟ ਵੱਲੋ ਚਲਾਏ ਜਾ ਰਹੇ ਅਦਾਰਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਿੱਖੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਦੇ ਹੋਏ ਸਮੂਹ ਸੰਗਤਾਂ ਨੂੰ ਜਲ ਅਤੇ ਵਾਤਾਵਰਣ ਦੀ ਰਾਖੀ ਲਈ ਜਾਗੁਰਕ ਕੀਤਾ । ਇਸ ਮੌਕੇ ਸਤਨਾਮ ਸਿੰਘ ਲਾਦੀਆਂ ਨੇ ਸਮਾਗਮ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਾਖੂਬੀ ਸਟੇਜ ਸੰਚਾਲਨਾ ਕੀਤੀ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਜਥੇਦਾਰ ਜੰਗ ਬਹਾਦਰ ਸਿੰਘ ਐਗਜ਼ੀਕਿਊਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਬਾਬਾ ਜੋਗਿੰਦਰ ਸਿੰਘ ਨਿਰਮਲ ਕੁਟੀਆ ਰਾਮਪੁਰ ਅਟਾਰੀ ਵਾਲੇ, ਜਥੇਦਾਰ ਬਾਬਾ ਨੌਰੰਗ ਸਿੰਘ ਮੁੱਖ ਸੇਵਾਦਾਰ ਗੁ: ਮੰਜੀ ਸਾਹਿਬ ਪਾ: ਨੌਵੀਂ ਨਵਾਂਸ਼ਹਿਰ, ਨਰਿੰਦਰ ਸਿੰਘ ਸ਼ੇਰਗਿੱਲ ਮੈਂਬਰ ਸੀਨੀਅਰ ਮੈਂਬਰ ਟਰੱਸਟ, ਬੀਬੀ ਬਲਵਿੰਦਰ ਕੌਰ ਖਜ਼ਾਨਚੀ ਟਰੱਸਟ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸੁੱਚਾ ਸਿੰਘ ਲੋਹਗੜ੍ਹ ਇੰਟਰਨੈਸ਼ਨਲ ਅਕਾਲ ਮਿਸ਼ਨ ਯੂ ਕੇ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਸੋਹਨ ਲਾਲ ਢੰਡਾ ਸੀਨੀਅਰ ਆਗੂ, ਸਤਵੀਰ ਸਿੰਘ ਪੱਲੀ ਝਿੱਕੀ ਸੀਨੀਅਰ ਆਗੂ, ਨਵਦੀਪ ਸਿੰਘ ਅਨੋਖਰਵਾਲ ਸੀਨੀਅਰ ਆਗੂ, ਬਾਬਾ ਰੇਸ਼ਮ ਸਿੰਘ ਬੰਗਾ, ਪ੍ਰਿੰਸੀਪਲ ਰਣਜੀਤ ਸਿੰਘ ਭਾਈ ਸੰਗਤ ਸਿੰਘ ਕਾਲਜ ਬੰਗਾ, ਪ੍ਰੋਫੈਸਰ ਗੁਲਬਹਾਰ ਸਿੰਘ, ਐਡਵੋਕੇਟ ਅਮਰੀਕ ਸਿੰਘ ਬੰਗਾ, ਬਲਵੰਤ ਸਿੰਘ ਲਾਦੀਆ, ਮਹਿੰਦਰ ਸਿੰਘ ਢਾਹਾਂ, ਜਥੇਦਾਰ ਤਰਲੋਕ ਸਿੰਘ ਫਲੋਰਾ ਹੀਉਂ, ਸੁਰਿੰਦਰ ਸਿੰਘ ਘੁੰਮਣਾ ਸ਼ਾਹ ਜੀ, ਜਸਵੀਰ ਸਿੰਘ ਨਾਗਰਾ, ਅਮਰੀਕ ਸਿੰਘ ਮੰਡੀ, ਐਸ ਡੀ ਓ ਪਰਮਜੀਤ ਸਿੰਘ ਮੰਡੀ, ਲੰਬੜਦਾਰ ਸਵਰਨ ਸਿੰਘ ਕਾਹਮਾ, ਉਂਕਾਰ ਸਿੰਘ ਭੂਤਾਂ, ਭਾਈ ਸਤਨਾਮ ਸਿੰਘ ਗੁ: ਚਰਨਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ, ਬਲਵੀਰ ਸਿੰਘ ਕੰਗਰੋੜ, ਜਥੇਦਾਰ ਗੁਰਨਾਮ ਸਿੰਘ, ਬਹਾਦਰ ਸਿੰਘ ਮਜਾਰੀ, ਬਾਬਾ ਕਸ਼ਮੀਰਾ ਸਿੰਘ, ਧਰਮਿੰਦਰ ਸਿੰਘ ਕਲੇਰਾਂ, ਮਹਿੰਦਰ ਸਿੰਘ ਧਾਲੀਵਾਲ, ਜਗਦੀਪ ਸਿੰਘ ਨਵਾਂਸ਼ਹਿਰ, ਜਗਜੀਤ ਸਿੰਘ ਨਵਾਂਸ਼ਹਿਰ, ਮਨਮੋਹਨ ਸਿੰਘ ਨਵਾਂਸ਼ਹਿਰ, ਕੁਲਜੀਤ ਸਿੰਘ ਖਾਲਸਾ ਨਵਾਂਸ਼ਹਿਰ, ਹਕੀਕਤ ਸਿੰਘ ਨਵਾਂਸ਼ਹਿਰ, ਬੂਟਾ ਸਿੰਘ ਢੰਢੂਹਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਕਮਲਜੀਤ ਸਿੰਘ ਕੁਲਥਮ, ਦਵਿੰਦਰ ਸਿੰਘ ਕਲਸੀ, ਬਲਵੀਰ ਸਿੰਘ ਅਜੀਮਲ, ਜਸਵੀਰ ਸਿੰਘ ਨਾਗਰਾ ਬਹਿਰਾਮ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਦਾਰਾ ਸਿੰਘ ਸਰਪੰਚ ਕਲੇਰਾਂ, ਭਾਈ ਸਤਨਾਮ ਸਿੰਘ ਢਾਹਾਂ, ਦਲਜੀਤ ਸਿੰਘ ਕਲੇਰਾਂ, ਗੁਦਾਵਰ ਸਿੰਘ ਕਲੇਰਾਂ, ਰਾਜਿੰਦਰ ਸਿੰਘ ਢੰਡਵਾੜ, ਕੁਲਵਿੰਦਰ ਸਿੰਘ ਢਿੱਲੋਂ, ਡਾ ਸੁਖਵਿੰਦਰ ਸਿੰਘ ਕਲਸੀ, ਗੁਰਮੀਤ ਸਿੰਘ, ਹੈਡਮਾਸਟਰ ਰਾਜਿੰਦਰ ਸਿੰਘ ਖਾਲਸਾ ਹਾਈ ਸਕੂਲ ਬੰਗਾ, ਪਰਮਜੀਤ ਸਿੰਘ ਖਾਲਸਾ, ਸਤਨਾਮ ਸਿੰਘ ਝਿੱਕਾ, ਰਾਜ ਕੁਮਾਰ ਰਾਜ ਟਰੈਵਲ, ਲੈਫਟੀਨੈਂਟ ਕਰਨਲ ਸ਼ਰਨਜੀਤ ਸਿੰਘ ਰੋਟਰੀ ਕਲੱਬ ਬੰਗਾ, ਮਾਸਟਰ ਜੀਤ ਸਿੰਘ ਗੁਣਾਚੌਰ, ਬਾਬਾ ਗੁਰਜਿੰਦਰ ਸਿੰਘ ਸਰਹਾਲਾ ਖੁਰਦ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਬੰਗਾ, ਕਮੇਟੀ ਗੁਰਦੁਆਰਾ ਫੱਤੂਆਣਾ ਸਾਹਿਬ ਅਤੇ ਸਮੂਹ ਸੰਗਤਾਂ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼, ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ। ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।